ਡੇਰਾ ਬਾਬਾ ਨਾਨਕ ਕਰਤਾਰਪੁਰ ਕੌਰੀਡੋਰ ਵਿਖੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 75 ਵੀਂ ਵਰ੍ਹੇਗੰਢ ਦੇ ਮੌਕੇ ਤਿਰੰਗਾ ਯਾਤਰਾ ਕੀਤੀ ਗਈ।
ਡੇਰਾ ਬਾਬਾ ਨਾਨਕ ਕਰਤਾਰਪੁਰ ਕੌਰੀਡੋਰ ਵਿਖੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 75 ਵੀਂ ਵਰ੍ਹੇਗੰਢ ਦੇ ਮੌਕੇ ਤਿਰੰਗਾ ਯਾਤਰਾ ਕੀਤੀ ਗਈ।
ਪੰਜਾਬ ਕਾਂਗਰਸ ਵਲੋਂ, ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ , ਅਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਮੌਕੇ ਤੇ ਇੱਕ ਤਿਰੰਗਾ ਯਾਤਰਾ ਕੱਢੀ ਗਈ , ਜਿਸ ਦੀ ਸ਼ੁਰੂਆਤ ਸਵੇਰੇ 11 ਵਜੇ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਤੋਂ ਹੋਈ । ਇਸ ਯਾਤਰਾ ਦੀ ਸ਼ੁਰੁਆਤ ਕੋਰੀਡੋਰ ਤੇ ਸਰਬਤ ਦੇ ਭਲੇ ਦੀ ਅਰਦਾਸ ਅਤੇ ਤਿਰੰਗੇ ਨੂੰ ਸਲਾਮੀ ਨਾਲ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ । ਇਸ ਤਿਰੰਗਾ ਯਾਤਰਾ ਚ ਭਾਰੀ ਗਿਣਤੀ ਚ ਇਲਾਕੇ ਦੇ ਕਾਂਗਰਸੀ ਵਰਕਰਾਂ ਵੱਧ ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਬਾਜਵਾ, ਮਨਵਿੰਦਰ ਖਹਿਰਾ, ਜਗਦੀਪ ਲੰਬੜਦਾਰ, ਵਿਨੈ ਧਿਆਨਪੁਰ, ਮਹਿੰਗਾ ਰਾਮ ਗ਼ਰੀਬ, ਮਨੀ ਮਹਾਜਨ, ਰਿਸ਼ੂ, ਦਵਿੰਦਰਪਾਲ ਪਾਲੀ, ਪਵਨ ਕੁਮਾਰ ਪੰਮਾ ,ਸੰਤੋਖ ਸਿੰਘ ਆਦਿ ਹਾਜ਼ਰ ਸਨ ।
all 2 news ਲਈ , ਕ੍ਰਿਸ਼ਨ ਗੋਪਾਲ ਨਾਲ ਜਤਿੰਦਰ ਕੁਮਾਰ ਦੀ ਰਿਪੋਰਟ।