ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਫੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰਾਂ ਬਾਰੇ ਕੀਤੀ ਮੀਟਿੰਗ ਕੇਦਰੀ ਜੇਲ੍ਹ ਅੰਮ੍ਰਿਤਸਰ ਪੁੱਜੇ
ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਫੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰਾਂ ਬਾਰੇ ਕੀਤੀ ਮੀਟਿੰਗ ਕੇਦਰੀ ਜੇਲ੍ਹ ਅੰਮ੍ਰਿਤਸਰ ਪੁੱਜੇ
ਅੰਮ੍ਰਿਤਸਰ:- ਅੱਜ ਅੰਮ੍ਰਿਤਸਰ ਦੀ ਕੇਦੜੀ ਜੇਲ੍ਹ ਦਾ ਦੌਰਾ ਕਰਨ ਵਾਲੇ ਏਡੀਜੀਪੀ ਪੰਜਾਬ ਲਾਅ ਏਡ ਆਰਡਰ ਅਰਪਿਤ ਸ਼ੁਕਲਾ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦੇਣ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਫੌਜਦਾਰੀ ਅਤੇ ਨਿਆਂ ਪ੍ਰਣਾਲੀ ਵਿੱਚ ਸੁਧਾਰਾਂ ਸਬੰਧੀ ਅੰਮ੍ਰਿਤਸਰ ਕੇਦਰੀ ਜੇਲ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਫੌਜਦਾਰੀ ਨਿਆਂ ਸੁਧਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਸੁਧਾਰ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫੌਜਦਾਰੀ ਨਿਆਂ ਵਿਚ ਸੁਧਾਰ ਕਰਦੇ ਹੋਏ ਦੋਸ਼ੀਆਂ ਨੂੰ ਸਜ਼ਾ ਜਲਦੀ ਹੋਣੀ ਚਾਹੀਦੀ ਹੈ, ਅਤੇ ਨਿਆਂ ਪ੍ਰੀਕਿਰਿਆ ਚ ਹੋਰ ਵੀ ਸੁਧਾਰਾਂ ਦੀ ਲੋੜ ਤੇ ਉਨ੍ਹਾਂ ਜ਼ੋਰ ਦਿੱਤਾ । ਰਿਪੋਰਟ ਗੁਰਪੀਤ ਸੰਧੂ ਅੰਮ੍ਰਿਤਸਰ ਗੁਰਪ੍ਰੀਤ ਸੰਧੂ