ਅਜਨਾਲਾ ਵਿੱਚ ਪੁਲਿਸ ਦੀ ਵੱਡੀ ਕਾਰਵਾਈ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਕਾਬੂ

ਚਾਲੂ ਭੱਠੀ ਬਰਾਮਦ - ਡੀ.ਐਸ.ਪੀ ਅਜਨਾਲਾ ਰਾਜ ਕੁਮਾਰ

mart daar

ਅਜਨਾਲਾ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਕਾਬੂ 
 ਚਾਲੂ ਭੱਠੀ ਬਰਾਮਦ - ਡੀ.ਐਸ.ਪੀ ਅਜਨਾਲਾ ਰਾਜ ਕੁਮਾਰ 
ਡੀਐਸਪੀ ਅਜਨਾਲਾ ਨੇ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਤਾੜਨਾ ਕੀਤੀ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ
ਲੋਕ ਸਭਾ ਚੋਣਾਂ ਨੂੰ ਲੈ ਕੇ ਸਬ ਡਿਵੀਜ਼ਨ ਅਜਨਾਲਾ ਦੇ ਪਿੰਡਾਂ ਵਿੱਚ ਡੀਐਸਪੀ ਅਜਨਾਲਾ ਰਾਜ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਆਪਰੇਸ਼ਨ ਕਾਸੋ ਚਲਾਇਆ ਗਿਆ।
ਇਸ ਮੌਕੇ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਬ ਡਵੀਜ਼ਨ ਅਜਨਾਲਾ ਦੇ ਪਿੰਡਾਂ ਵਿੱਚ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਹੈ | ਉਨ੍ਹਾਂ ਸ਼ਰਾਬ ਕਾਰੋਬਾਰੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।