ਜਲੰਧਰ ਜ਼ਿਮਨੀ ਚੋਣ ਵਿੱਚ ਆਪ ਦੀ ਜਿੱਤ ਪੱਕੀ : ਵਿਧਾਇਕ ਸ਼ੈਰੀ ਕਲਸੀ

ਲੋਕ ਆਪ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ : ਆਕਾਸ਼ ਕੁਮਾਰ

ਜਲੰਧਰ ਜ਼ਿਮਨੀ ਚੋਣ ਵਿੱਚ ਆਪ ਦੀ ਜਿੱਤ ਪੱਕੀ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਮਈ (ਕਰਮਜੀਤ ਜੰਬਾ) – ਜਲੰਧਰ ਜ਼ਿਮਨੀ ਚੋਣ ਵਿੱਚ - ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਅਤੇ ਆਪ ਆਗੂ ਵਾਰਡ ਨੰਬਰ 6ਤੋ  ਆਕਾਸ਼ ਕੁਮਾਰ ਨੇ   ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ।ਉਹਨਾਂ ਕਿਹਾ ਕਿ ਆਪ ਇਹ ਚੋਣਾਂ ਵਿਕਾਸ ਦੇ ਮੁੱਦੇ ਤੇ ਲੜ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਸਾਲ ਵਿੱਚ ਸੂਬੇ ਦਾ ਅਥਾਹ ਵਿਕਾਸ ਕਰਵਾਇਆ ਹੈ। ਉਹਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿਹੜੇ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ।ਉਹ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਸਾਨੂੰ ਪੂਰੀ ਉਮੀਦ ਹੈ ਕਿ ਲੋਕ ਆਪ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਆਪ ਆਗੂ ਆਕਾਸ਼ ਕੁਮਾਰ ਨੇ ਕਿਹਾ ਕਿ ਬਟਾਲਾ ਦੇ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਵਲੋਂ ਲਗਾਤਾਰ ਜਲੰਧਰ ਜਾ ਕੇ ਆਪ ਉਮੀਦਵਾਰ ਸੁਸ਼ੀਲ ਕੁਮਾਰ ਦੇ ਹੱਕ ਵਿੱਚ ਪ੍ਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਸਵਾਗਤ ਤੋਂ ਸਾਬਿਤ ਹੋ ਰਿਹਾ ਹੈ ਕਿ ਆਪ ਦੀ ਜਿੱਤ ਪੱਕੀ ਹੈ। ਆਕਾਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਰੋਸਾ ਦਿਨੋ ਦਿਨ ਆਪ ਪ੍ਰਤੀ ਵੱਧ ਰਿਹਾ ਹੈ। ਕਿਉਂਕ ਹੁਣ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਹੈ। ਆਕਾਸ਼ ਕੁਮਾਰ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਪ ਨਾਲ ਜੁੜ ਰਹੇ ਹਨ। ਇਸ ਮੌਕੇ ਆਪ ਆਗੂ ਆਕਾਸ਼ ਕੁਮਾਰ ਅਤੇ ਹੋਰ ਵਾਰਡ ਦੇ ਆਪ ਆਗੂ ਮੌਜੂਦ ਸਨ