ਜਲੰਧਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੇ ਫੈਸਲੇ ਨਾਲ ‘ਆਪ’ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ : ਸ਼ੈਰੀ ਕਲਸੀ
ਜਲੰਧਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤੇ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੁੱਢ ਬੰਨ੍ਹ ਦਿੱਤਾ ਹੈ : ਆਕਾਸ਼ ਕੁਮਾਰ
ਬਟਾਲਾ, (ਕਰਮਜੀਤ ਜੰਬਾ) – ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਲੋਕਹਿੱਤ ਵਿਚ ਲਏ ਗਏ ਇਤਿਹਾਸਿਕ ਫੈਸਲਿਆਂ ਤੇ ਜਲੰਧਰ ਵਾਸੀਆਂ ਨੇ ਜਿੱਤ ਦੀ ਮੋਹਰ ਲਗਾ ਦਿੱਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਆਗੂ ਆਕਾਸ਼ ਕੁਮਾਰ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਰਿਕਾਡ ਜਿੱਤ ਨੇ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਲੋਕ ਸਭਾ ਵਿੱਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦੇਣਗੇ। ਵਿਧਾਇਕ ਸੈ਼ਰੀ ਕਲਸੀ ਨੇ ਦੱਸਿਆ ਕਿ ਉਹਨਾਂ ਦੀ ਡਿਊਟੀ ਵੀ ਪਾਰਟੀ ਹਾਈਕਮਾਡ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਲਗਾਈ ਗਈ ਸੀ ਤੇ ਉਨ੍ਹਾਂ ਵੇਖਿਆ ਕਿ ਜਲੰਧਰ ਵਾਸੀਆਂ ਵੱਲੋਂ ਆਪ ਪਾਰਟੀ ਵੱਲੋਂ ਮਹਿਜ਼ ਇੱਕ ਸਾਲ ਦੀ ਕਾਰਜਗਾਰੀ ਅਤੇ ਪਿਛਲੀਆਂ ਪਾਰਟੀਆ ਦੀ ਕਾਰਜਗਾਰੀ ਦਾ ਮੁਲਾਂਕਣ ਕੀਤਾ ਗਿਆ ਜਿਸ ਵਿੱਚ ਆਪ ਪਾਰਟੀ ਵੱਲੋਂ ਕੀਤੇ ਗਏ ਕੰਮ ਭਾਰੀ ਪਏ ਤਾਂ ਲੋਕਾਂ ਆਮ ਆਦਮੀ ਪਾਰਟੀ ਦੇ ਪੱਖ ਵਿਚ ਆਪਣਾ ਫ਼ੈਸਲਾ ਸੁਣਾਇਆ। ਇਸ ਮੌਕੇ ਆਕਾਸ਼ ਕੁਮਾਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਕਾਂਗਰਸ, ਅਕਾਲੀ ਦਲ, ਭਾਜਪਾ ਸਾਡੇ ਲੀਡਰ ਵੋਟਾਂ ਲੈ ਕੇ ਗ਼ਾਇਬ ਹੋ ਜਾਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਲੋਕਾਂ ਵਿੱਚ ਰਹਿੰਦੀ ਹੈ ਇਸ ਕਰਕੇ ਅੱਜ ਆਮ ਆਦਮੀ ਪਾਰਟੀ ਨੂੰ ਜ਼ਿਮਨੀ ਚੋਣਾਂ ਵਿੱਚ ਇੱਕ ਬਹੁਤ ਵੱਡੀ ਜਿੱਤ ਪ੍ਰਾਪਤ ਹੋਈ ਹੈ ਆਮ ਆਦਮੀ ਪਾਰਟੀ ਲੋਕਾਂ ਵਿੱਚ ਰਹਿੰਦੀ ਹੈ ਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਇਨਕਲਾਬ ਲਿਆਂਦਾ ਹੈ ਆਉਂਣ ਵਾਲੀਆਂ 2024 ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਹ ਬਹੁਤ ਵੱਡੀ ਜਿੱਤ ਹੋਵੇਗੀ ਆਪ ਆਗੂ ਆਕਾਸ਼ ਕੁਮਾਰ ।