ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਸਫਲਤਾ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਸਫਲਤਾ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ  ਨਸ਼ਾ ਤਸਕਰਾਂ ਖਿਲਾਫ ਚਲਾਈ ਗਈ  ਮੁਹਿੰਮ ਦੌਰਾਨ ਵੱਡੀ ਸਫਲਤਾ
bedi shop

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਅਤੇ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਇਕ ਟੀਮ ਨੇ ਇਲਾਕਾ ਪਿੰਡ ਰਾਜੋਕੇ ਥਾਣਾ ਖਾਲੜਾ ਜੋ ਤਰਨਤਾਰਨ ਵਿਖੇ ਛਾਪੇਮਾਰੀ ਕੀਤੀ। ਇੱਕ ਵਿਅਕਤੀ ਇੰਦਰਜੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਕਲਸੀਆਂ ਖੁਰਦ ਥਾਣਾ ਖਾਲੜਾ ਜਿਲ੍ਹਾ ਤਰਨ ਤਾਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਇੱਕ ਕਿਲੋ ਹੈਰੋਇਨ ਅਤੇ ਇੱਕ ਕਾਰ ਮਾਰਕਾ ਬਰੀਜਾ ਬਰਾਮਦ ਕੀਤੀ ਗਈ ਹੈ, ਇਸ ਸਬੰਧ ਵਿੱਚ ਮੁਕੱਦਮਾ ਨੰਬਰ 5 ਥਾਣਾ ਸਦਰ ਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ 17/01/2024 A/D 21,25,29 NDPS-ਐਕਟ ਦਾਇਰ ਕੀਤਾ ਗਿਆ। ਮਿਤੀ 18/0/1/24 ਨੂੰ ਦੋਸ਼ੀ ਇੰਦਰਜੀਤ ਸਿੰਘ ਨੂੰ ਮਾਨਯੋਗ ਅਦਾਲਤ ਹਰਸਿਮਰਨਦੀਪ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ, ਪੱਟੀ ਵਿਖੇ ਪੇਸ਼ ਕਰਕੇ 04 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।