ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹੱਲਾ ਚੋਲਾ ਸਾਹਿਬ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਬੇਦੀ ਗੱਦੀਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

mart daar

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹੱਲਾ ਚੋਲਾ ਸਾਹਿਬ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਬੇਦੀ ਗੱਦੀਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ।

ਜਿਸ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ ।ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਮੌਕੇ ਭਾਈ ਸ਼ਾਮ ਸਿੰਘ ਜੋੜੀਆਂ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਗੱਦੀਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਵੱਲੋਂ ਬਾਬਾ ਸ੍ਰੀਚੰਦ ਜੀ ਦਾ ਆਰਤਾ ਗਾਇਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਦਿਆਂ ਗੁਰਬਾਣੀ ਦੇ ਲੜ ਲੱਗ ਕੇ ਮਨੁੱਖਾ ਜੀਵਨ ਬਤੀਤ ਕਰਨਾ ਚਾਹੀਦਾ ਹੈ । ਇਸ ਮੌਕੇ ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।