ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਸ਼ਲਾਘਾਯੋਗ: ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਲਾਂਬੜਾ ਸਕੂਲ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਸ਼ਲਾਘਾਯੋਗ: ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਲਾਂਬੜਾ ਸਕੂਲ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਸ਼ਲਾਘਾਯੋਗ: ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਲਾਂਬੜਾ ਸਕੂਲ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾ ਦੇ ਹੁਨਰ ਨੂੰ ਵਿਕਸਿਤ ਕਰਨ ਦੇ ਉਦੇਸ਼ ਤਹਿਤ ਜਾਰੀ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਦੇ ਜਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਲੇਖ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਗੜ੍ਹ ਵਿਖੇ ਕਰਵਾਏ ਗਏ। ਜਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ ਵਿੱਚ ਆਯੋਜਤ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਨੇ ਲੇਖ ਮੁਕਾਬਲੇ ਵਿੱਚ ਸ਼ਾਨਦਾਰ ਲਿਖਣ ਕਲਾ ਦੇ ਪ੍ਰਦਰਸ਼ਨ ਨਾਲ਼ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ 9ਵੀਂ ਜਮਾਤ ਦੀ ਵਿਦਿਆਰਥਣ ਜਸਲੀਨ ਸੈਣੀ ਨੇ ਕਵਿਤਾ ਗਾਇਨ ਵਿੱਚ ਕਲਾ ਦੀ ਵਧੀਆ ਪੇਸ਼ਕਾਰੀ ਕੀਤੀ। ਸਕੂਲ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਸਕੂਲ ਤੇ ਮਾਪਿਆਂ ਦਾ ਹੋਰ ਮਾਣ ਵਧਿਆ ਹੈ ਅਤੇ ਵਿਦਿਅਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਸੇ ਪ੍ਰਤਿ ਕਲਾਤਮਕ ਪ੍ਰਤਿਭਾ ਹੋਰ ਨਿਖਰੇਗੀ। ਲੇਖ ਮੁਕਾਬਲੇ ਦੀ ਜੇਤੂ ਵਿਦਿਆਰਥਣ ਨਵਦੀਪ ਅਤੇ ਕਵਿਤਾ ਗਾਇਨ ਮੁਕਾਬਲੇ ਵਿਚ ਵਧੀਆ ਪੇਸ਼ਕਾਰੀ ਲਈ ਜਸਲੀਨ ਸੈਣੀ ਨੂੰ ਪ੍ਰਿੰਸੀਪਲ ਡਾ.ਅਰਮਨਪ੍ਰੀਤ ਦੀ ਹਾਜ਼ਰੀ ਵਿੱਚ ਜਿੱਥੇ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਡਾ. ਜਸਵੰਤ ਰਾਏ ਵਲੋਂ ਸਾਹਿਤਕ ਕਿਤਾਬਾਂ ਦਾ ਸੈੱਟ ਅਤੇ ਪਰਿਮਾਣ ਪੱਤਰ ਦਿੱਤਾ ਗਿਆ ਓਥੇ ਹੀ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਹੁਸ਼ਿਆਰਪੁਰ ਸ਼੍ਰੀ ਧੀਰਜ ਵਸ਼ਿਸ਼ਟ ਨੇ ਵਿਦਿਆਥਣਾਂ ਦੀ ਵਿਸ਼ੇਸ਼ ਤੌਰ ਤੇ ਪ੍ਰਸੰਸਾ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਉਨ੍ਹਾਂ ਵਿੱਚ ਸਾਹਿਤਕ ਰੁਚੀਆਂ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦੇ ਹਨ ਜੋ ਕਿ ਸ਼ਲਾਘਾਯੋਗ ਹਨ। ਇਸ ਮੌਕੇ ਗਾਈਡ ਅਧਿਆਪਕ ਸ.ਸੇਵਾ ਸਿੰਘ, ਮੈਡਮ ਚਰਨਪ੍ਰੀਤ ਕੌਰ ਆਦਿ ਹਾਜ਼ਰ ਸਨ।