ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਮਜ਼ਦੂਰਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ
ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਮਜ਼ਦੂਰਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ

ਇਸ ਮੌਕੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਭੁੱਲਾ,ਕੁਲਦੀਪ ਸਿੰਘ ਬੇਗੋਵਾਲ, ਅਵਤਾਰ ਸਿੰਘ ਸੇਖੋਂ, ਜਗਦੀਪ ਸਿੰਘ ਜੱਗੀ ਗਿੱਲ,ਦਵਿੰਦਰ ਸਿੰਘ ਅਤੇ ਬੀਬੀ ਕਮਲਜੀਤ ਬਾਬਾ ਚੰਦ ਸ਼ਾਹ ਨੇ ਕਿਹਾ ਕਿ ਜਦੋਂ ਦਿੱਲੀ ਅੰਦੋਲਨ ਖਤਮ ਹੋਇਆ ਸੀ ਤਾਂ ਮੋਦੀ ਸਰਕਾਰ ਨੇ ਕਿਹਾ ਸੀ ਕਿ ਕਿਸਾਨ ਮਜ਼ਦੂਰਾਂ ਦੀ ਸਹਿਮਤੀ ਤੋਂ ਬਿਨਾਂ ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਨਹੀਂ ਰੱਖਿਆ ਜਾਵੇਗਾ ਪਰ ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਦੀ ਤਰ੍ਹਾਂ ਮੁੱਕਰ ਚੁੱਕੀ ਹੈ ਇਹ ਬਿੱਲ ਪਾਸ ਹੋਣ ਨਾਲ ਰਾਜਾਂ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾਵੇਗਾ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਤੋਂ ਬਿਜਲੀ ਸਬੰਧੀ ਮਿਲਦੀਆਂ ਸਬਸਿਡੀਆਂ ਖੋਹੀਆਂ ਜਾਣਗੀਆਂ ।ਕਿਸਾਨਾਂ ਨੇ ਕਿਹਾ ਕਿ ਇਸ ਬਿਲ ਨੂੰ ਮੋਦੀ ਸਰਕਾਰ ਤੁਰੰਤ ਵਾਪਸ ਕਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਨੌਂ ਅਗਸਤ ਨੂੰ ਜਥੇਬੰਦੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ ਇਸ ਬਿੱਲ ਦੇ ਵਿਰੋਧ ਵਿੱਚ ਤਿੱਖਾ ਸੰਘਰਸ਼ ਵਿੰਨ੍ਹਿਆ ਜਾਵੇਗਾ ਜਿਸ ਦਾ ਐਲਾਨ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ ।
ਇਸ ਮੌਕੇ ਜਸਵਿੰਦਰ ਸਿੰਘ ਚੌਹਾਨ ,ਬੀਬੀ ਇੰਦਰਜੀਤ ਕੌਰ ਪ੍ਰਧਾਨ ਜੋਨ ਗੜਦੀਵਾਲਾ ਵੀ ਹਾਜ਼ਰ ਸਨ