ਚੰਦਰਯਾਨ -3 ਦੀ ਲੈਂਡਿੰਗ ਸੰਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਚੰਦਰਯਾਨ -3 ਦੀ ਲੈਂਡਿੰਗ ਸੰਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਚੰਦਰਯਾਨ -3 ਦੀ ਲੈਂਡਿੰਗ ਸੰਬੰਧੀ ਵਿੱਦਿਅਕ ਮੁਕਾਬਲੇ ਕਰਵਾਏ
chanderyan 3
mart daar

ਅੱਡਾ  ਸਰਾਂ (ਜਸਵੀਰ ਕਾਜਲ)
     ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਚੰਦਰਯਾਨ - 3 ਦੀ ਚੰਨ 'ਤੇ ਲੇਂਡਿੰਗ ਨੂੰ ਖੁਸ਼ਾਮਦੀਦ ਕਹਿਣ ਅਤੇ ਸ਼ੁੱਭ ਇੱਛਾਵਾਂ ਦੇਣ ਵਾਸਤੇ ਇਸ ਇਤਿਹਾਸਕ ਵਰਤਾਰੇ ਨੂੰ ਦਰਸਾਉਂਦੀਆਂ ਵਿੱਦਿਅਕ ਗਤੀਵਿਧੀਆਂ ਕਰਾਉਣ ਦੇ ਆਦੇਸ਼ ਦਿੱਤੇ ਗਏ, ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਲਾਂਬੜਾ ਵਿਖੇ ਪ੍ਰਿੰ: ਡਾ. ਅਰਮਨਪ੍ਰੀਤ ਸਿੰਘ ਦੀ ਅਗਵਾਈ ਅਤੇ ਸਾਇੰਸ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਪੇਂਟਿੰਗਜ਼ ਅਤੇ ਕੁਇਜ਼ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀ, ਵਿਗਿਆਨਕ ਗਿਆਨ ਅਤੇ ਭਾਰਤੀ ਤਕਨਾਲੋਜੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ ਵੱਲੋਂ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।।