14 ਅਕਤੂਬਰ ਦੀ ਚੰਡੀਗੜ੍ਹ ਰੈਲੀ ਵਿੱਚ ਮੁਲਾਜ਼ਮਾਂ ਵੱਲੋਂ ਕੀਤੀ ਜਾਵੇਗੀ ਭਾਰੀ ਸ਼ਮੂਲੀਅਤ : ਪ੍ਰਿੰਸ ਗੜ੍ਹਦੀਵਾਲਾ
14 ਅਕਤੂਬਰ ਦੀ ਚੰਡੀਗੜ੍ਹ ਰੈਲੀ ਵਿੱਚ ਮੁਲਾਜ਼ਮਾਂ ਵੱਲੋਂ ਕੀਤੀ ਜਾਵੇਗੀ ਭਾਰੀ ਸ਼ਮੂਲੀਅਤ : ਪ੍ਰਿੰਸ ਗੜ੍ਹਦੀਵਾਲਾ

ਅੱਡਾ ਸਰਾਂ (ਜਸਵੀਰ ਸਿੰਘ ਕਾਜਲ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 14 ਅਕਤੂਬਰ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਕਰਵਾਉਣ ਸੰਬੰਧੀ ਵਿਉਂਤਬੰਦੀ ਕੀਤੀ ਗਈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗਾਰੰਟੀਆਂ ਦਿੱਤੀਆਂ ਗਈਆਂ ਸਨ ਕਿ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਹੁਣ ਸਰਕਾਰ ਬਣਨ ਤੇ ਮੰਗਾ ਤਾਂ ਕੀ ਮੰਨਣੀਆਂ ਸੀ ਉਲਟਾ ਸਰਕਾਰ ਮੀਟਿੰਗਾ ਕਰਨ ਤੋਂ ਵੀ ਭੱਜ ਰਹੀ ਹੈ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਕੇ ਲਾਗੂ ਕੀਤੀ ਜਾਵੇਗੀ। ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01- 2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਅਤੇ ਏ.ਸੀ.ਪੀ. ਬਹਾਲ ਕੀਤੇ ਜਾਣਗੇ। ਪ੍ਰੰਤੂ ਇਹ ਸਾਰੇ ਮਾਮਲੇ ਅਜੇ ਤੱਕ ਜਿਉਂ ਦੇ ਤਿਉਂ ਖੜ੍ਹੇ ਹਨ, ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮ, ਪੈਨਸ਼ਨਰ, ਕੱਚੇ ਮੁਲਾਜ਼ਮ ਅਤੇ ਮਾਣਭੱਤਾ ਵਰਕਰ ਸਮਝਦੇ ਹਨ ਕਿ ਮੌਜੂਦਾ ਪੰਜਾਬ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਕਾਰਪੋਰੇਟ ਜਗਤ ਦੀ ਤਰਜ਼ਮਾਨੀ ਕਰਨ ਵਾਲੀ ਸਰਕਾਰ ਹੈ। ਸੋ ਉਹਨਾਂ ਨੇ ਅਪੀਲ ਕੀਤੀ ਹੈ ਕਿ ਸਮੂਹ ਪੈਨਸ਼ਨਰ ਅਤੇ ਮੁਲਾਜ਼ਮ ਸਾਥੀ ਇਸ ਰੈਲੀ ਦਾ ਹਿੱਸਾ ਜਰੂਰ ਬਣਨ |