ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ
ਅੱਡਾ ਸਰਾਂ (ਜਸਵੀਰ ਕਾਜਲ)
ਅੱਡਾ ਸਰਾਂ ਨਜ਼ਦੀਕ ਪਿੰਡ ਬਡਾਲਾ ਪੱਕਾ ਵਿਖੇ ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਗੁਰੂ ਰਵਿਦਾਸ ਜੀ ਦੇ ਪ੍ਰਬੰਧਕਾਂ ਵੱਲੋਂ ਨਗਰ ਨਿਵਾਸੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਰਤਨ ਦਰਬਾਰ ਸਜਾਇਆ ਗਿਆ ਇਸ ਮੌਕੇ ਕੀਰਤਨੀ ਜੱਥਾ ਭਾਈ ਹਰਜੀਤ ਸਿੰਘ ਸਰਾਈਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੂੰ ਸਮਰਪਿਤ ਇਤਿਹਾਸ ਨਾਲ ਜੋੜਿਆ ਅਤੇ ਗੁਰਬਾਣੀ ਨਾਲ ਨਿਹਾਲ ਕੀਤਾ। ਇਨ੍ਹਾਂ ਤੋਂ ਇਲਾਵਾ ਛੋਟੇ ਬੱਚਿਆਂ ਵਲੋਂ ਵੀ ਕੀਰਤਨ ਕੀਤਾ ਗਿਆ ਇਸ ਮੌਕੇ ਨਗਰ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਲਗਵਾਈ ਗਈ ਅਤੇ ਸੰਤੋਖ
ਸਿੰਘ ਨਰਿਆਲ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਦੁੱਧ ਲੰਗਰ ਵੀ ਲਗਾਇਆ ਗਿਆ