ਡਾ. ਚੀਮਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ ਚੋਣ ਰੈਲੀਆਂ ਕਰ ਕੀਤਾ ਅਕਾਲੀ ਵਰਕਰਾਂ ਨੂੰ ਮਜ਼ਬੂਤ

ਡਾ. ਚੀਮਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ ਚੋਣ ਰੈਲੀਆਂ ਕਰ ਕੀਤਾ ਅਕਾਲੀ ਵਰਕਰਾਂ ਨੂੰ ਮਜ਼ਬੂਤ

ਡਾ. ਚੀਮਾ ਵਲੋਂ ਹਲਕਾ ਡੇਰਾ ਬਾਬਾ ਨਾਨਕ  ਇਲਾਕੇ ਦੇ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ ਚੋਣ ਰੈਲੀਆਂ ਕਰ  ਕੀਤਾ ਅਕਾਲੀ ਵਰਕਰਾਂ ਨੂੰ ਮਜ਼ਬੂਤ
mart daar

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਚੋਣ ਮੁਹਿੰਮ ਲਈ ਸਰਗਰਮ ਕੀਤਾ। ਡੇਰਾ ਬਾਬਾ ਨਾਨਕ ਦੇ ਸਮੂਹ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਮੌੜ, ਭੋਜਰਾਜ ਅਤੇ ਭੰਡਾਲ ਸ਼ਾਮਲ ਸਨ, ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਕਿਸਾਨਾਂ-ਮਜਦੂਰਾਂ ਦੇ ਕਰਜੇ ਮਾਫ ਕਰਨ ਦਾ ਡਰਾਮਾ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਕਿਸਾਨ ਬੁੱਧ ਸਿੰਘ ਦੇ ਨਾਲ ਕੀਤਾ ਸੀ ਪਰ ਕਿਸਾਨ ਬੁੱਧ ਸਿੰਘ ਦਾ ਕਰਜਾ ਵੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਕੋਲੋਂ ਭਰਿਆ ਸੀ, ਜਦੋਂਕਿ ਉਸ ਵੇਲੇ ਕੈਪਟਨ ਸਰਕਾਰ ਦੇ ਮੰਤਰੀ ਹੁੰਦਿਆਂ ਵੀ ਸੁਖਜਿੰਦਰ ਰੰਧਾਵਾ ਨੇ ਆਪਣੇ ਹਲਕੇ ਦੇ ਕਿਸਾਨ ਦੇ ਹੱਕ ‘ਚ ਮੂੰਹ ਤੱਕ ਨਹੀਂ ਸੀ ਖੋਲ੍ਹਿਆ। ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਲਈ ਸੱਤਾ ਦੀ ਭੁੱਖ ਤੋਂ ਵੱਧ ਕੇ ਕੁਝ ਵੀ ਨਹੀਂ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ ਵਾਲੀ ਰਾਜਨੀਤੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਲੋਕ ਸਭਾ ਚੋਣ ਜਿੱਤਦੇ ਹਨ ਤਾਂ ਸਰਹੱਦੀ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਕੇਂਦਰੀ ਫੰਡ ਲੈ ਕੇ ਆਉਣਗੇ।
ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੀਆਂ ਗਾਰੰਟੀਆਂ ਦੇ ਕੇ ਬਣੀ ਸੀ ਪਰ ਦੋ ਸਾਲ ਬਾਅਦ ਇਕ ਵੀ ਗਾਰੰਟੀ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨ, ਵਪਾਰੀ ਅਤੇ ਮੁਲਾਜਮ ਵਰਗ ਨੂੰ ਤਬਾਹ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਲੋਕ ਜੀ.ਐਸ.ਟੀ., ਨੋਟਬੰਦੀ ਅਤੇ ਤਿੰਨ ਕਾਲੇ ਖੇਤੀ ਬਿਲਾਂ ਨੂੰ ਕਦੇ ਵੀ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਖਤਮ ਕਰਨ, ਕਿਸਾਨਾਂ, ਖੇਤ ਮਜਦੂਰਾਂ ਦੇ ਕਰਜੇ ਮਾਫ ਕਰਨ ਅਤੇ ਘਰ-ਘਰ ਨੌਕਰੀ ਦੇਣ ਦੇ ਝੂਠੇ ਵਾਅਦੇ ਕਰਕੇ 2017 ਵਿਚ ਸਰਕਾਰ ਬਣਾ ਲਈ ਸੀ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। 
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਦੇ ਜ਼ਿਲ੍ਹਾ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਆਖਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ. ਚੀਮਾ ਨੂੰ ਜਿਤਾਉਣ ਲਈ ਪਾਰਟੀ ਵਰਕਰ ਪੂਰੇ ਉਤਸ਼ਾਹ ਵਿਚ ਹਨ।  ਇਸ ਮੌਕੇ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਆਖਿਆ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਪੰਜਾਬ ਦੀ ਅਣਖ ਤੇ ਹੋਂਦ ਦੀ ਲੜਾਈ ਹੈ ਜਿਸ ਕਰਕੇ ਡਾ. ਦਲਜੀਤ ਸਿੰਘ ਚੀਮਾ ਨੂੰ ਵੱਡੇ ਬਹੁਮਤ ਨਾਲ ਜਿਤਾਇਆ ਜਾਵੇਗਾ ਤਾਂ ਜੋ ਉਹ ਪਾਰਲੀਮੈਂਟ ਅੰਦਰ ਪੰਜਾਬ ਦੀ ਪਹਿਰੇਦਾਰੀ ਨਿੱਠ ਕੇ ਕਰ ਸਕਣ। 
ਇਸ ਮੌਕੇ ਪਿੰਡ ਮੌੜ ਵਿਚ ਚੋਣ ਮੀਟਿੰਗ ਦੌਰਾਨ ਰਣਜੀਤ ਸਿੰਘ ਮੌੜ ਸਾਬਕਾ ਸਰਪੰਚ, ਸਤਨਾਮ ਸਿੰਘ ਸਾਬਕਾ ਸਰਪੰਚ, ਦਵਿੰਦਰਜੀਤ ਸਿੰਘ, ਮਹਿੰਦਰ ਸਿੰਘ, ਕਿਰਪਾਲ ਸਿੰਘ, ਦਲਬਾਗ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ, ਛੱਬਾ ਮਸੀਹ, ਹਰਮਨਜੀਤ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਗੁਰਨੂਰ ਸਿੰਘ, ਸੁਰਜੀਤ ਸਿੰਘ, ਸੁਖਜੀਤ ਸਿੰਘ, ਰਾਜਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਅਨੁਰਾਜ ਕੁਮਾਰ, ਗੁਰਪ੍ਰੀਤ ਸਿੰਘ, ਗੌਰਵ, ਗੁਰਵਿੰਦਰ ਸਿੰਘ, ਦਮਨ ਸਿੰਘ, ਕਾਬਲ ਸਿੰਘ,  ਤਜਿੰਦਰ ਸਿੰਘ, ਪਿੰਡ ਭੋਜਰਾਜ ਵਿਚ ਗੁਰਮਖ ਸਿੰਘ ਸਾਬਕਾ ਸਰਪੰਚ, ਜਸ ਵੜੈਚ, ਹਰਦਿਆਲ ਵੜੈਚ, ਮੁੱਖਵਿੰਦਰ ਸਿੰਘ ਸਾਬਕਾ ਸੰਮਤੀ ਮੈਂਬਰ, ਇੰਸਪੈਕਟਰ ਸਵਿੰਦਰ ਸਿੰਘ, ਜਗਦੀਸ਼ ਸਿੰਘ ਡੀਸੀ, ਸਾਬਕਾ ਬੀ.ਡੀ.ਓ. ਸਤਵੰਤ ਸਿੰਘ ਬਾਠ, ਅਨਮੋਲ ਪ੍ਰੀਤ ਸਿੰਘ, ਗੁਰਮੇਜ ਸਿੰਘ, ਰੋਬਨ ਸਿੰਘ, ਲਵਪ੍ਰੀਤ ਸਿੰਘ, ਮਨਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਪਲਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਸ਼ਵਨੀ ਕੁਮਾਰ, ਵਿੱਕੀ ਰੰਧਾਵਾ। ਤਲਵਿੰਦਰ ਸਿੰਘ, ਬਲਦੇਵ ਸਿੰਘ, ਮੰਗਲ ਸਿੰਘ, ਰੋਬਨ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਲਾਲ, ਗੁਰਪ੍ਰੀਤ ਸਿੰਘ ਅਤੇ ਪਿੰਡ ਭੰਡਾਲ ਵਿਚ ਕੈਪਟਨ ਕੁਲਦੀਪ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਮਲੂਕ ਸਿੰਘ, ਨਵਜੋਤ ਸਿੰਘ, ਬਚਿੱਤਰ ਸਿੰਘ, ਰਾਜਪਾਲ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਬਲਜਿੰਦਰ ਸਿੰਘ, ਸੂਬੇਦਾਰ ਜਸਵੀਰ ਸਿੰਘ, ਪਲਵਿੰਦਰ ਸਿੰਘ ਸਰਪੰਚ, ਕੁਲਦੀਪ ਸਿੰਘ, ਜਤਿੰਦਰ ਸਿੰਘ, ਨਵਜੋਤ ਸਿੰਘ, ਸੁਖਦੇਵ ਸਿੰਘ, ਰਣਧੀਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਲੰਬੜਦਾਰ ਮੱਖਣ ਸਿੰਘ ਸਰਕਲ ਪ੍ਰਧਾਨ, ਪਲਵਿੰਦਰ ਸਿੰਘ, ਬਲਵਿੰਦਰ ਕੌਰ, ਹਜ਼ੂਰ ਮਸੀਹ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ