ਫ਼ਤਿਹਗੜ੍ਹ ਚੂੜੀਆਂ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਸ਼ਨਾਖਤ ਲਈ ਲਾਸ਼ ਬਟਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਚ ਰੱਖੀ

ਫ਼ਤਿਹਗੜ੍ਹ ਚੂੜੀਆਂ/ ਰਾਜੀਵ ਸੋਨੀ / ਫ਼ਤਿਹਗੜ੍ਹ ਚੂੜੀਆਂ ਪੁਲਿਸ ਨੇ ਸਥਾਨਕ ਵਾਰਡ ਨੰਬਰ ਇੱਕ ਦੇ ਖੇਤਾਂ ਵਿਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਲੀ ਲਾਸ਼ ਦੀ ਉਮਰ ਕਰੀਬ 50-55 ਸਾਲ ਹੈ ਅਤੇ ਇਸ ਨੇ ਨੀਲੇ ਰੰਗ ਦੀ ਸ਼ਰਟ ਅਤੇ ਮੈਰੂਨ ਰੰਗ ਦੀ ਕੈਪਰੀ ਪਾਈ ਹੋਈ ਹੈ ਅਤੇ ਅਸੀਂ ਇਸ ਲਾਸ਼ ਨੂੰ ਸ਼ਨਾਖਤ ਲਈ ਸਰਕਾਰੀ ਹਸਪਤਾਲ ਬਟਾਲਾ ਦੇ ਮੁਰਦਾ ਘਰ ਵਿਚ 72 ਘੰਟੇ ਲਈ ਰੱਖਿਆ ਹੈ। ਤਾਂ ਕਿ ਜਿਸ ਕਿਸੇ ਨੂੰ ਵੀ ਇਸਦੀ ਪਹਿਚਾਣ ਹੋਵੇ ਉਹ ਪੁਲਿਸ ਥਾਣਾ ਫ਼ਤਿਹਗੜ੍ਹ ਚੂੜੀਆਂ ਵਿਖੇ ਸੰਪਰਕ ਕਰ ਸੱਕਦਾ ਹੈ।