2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਵੱਡੀ ਜਿੱਤ ਹਾਸਲ ਹੋਵੇਗੀ: ਚੇਅਰਮੈਨ ਸ਼ਰਮਾਂ ਗੁਰਦਾਸਪੁਰ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ਸ਼ਾਨ ਨਾਲ ਜਿੱਤਾਂਗੇ

ਫ਼ਤਿਹਗੜ੍ਹ ਚੂੜੀਆਂ ( ਸੋਨੀ ) ਗੁਰਦਾਸਪੁਰ ਤੋਂ ਲੋਕ ਸਭਾ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਅਤੇ ਇਸੇ ਕਾਰਨ ਹੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਤੇਰਾਂ ਦੀਆਂ ਤੇਰਾਂ ਸੀਟਾਂ ਤੇ ਆਮ ਆਦਮੀ ਪਾਰਟੀ ਨੂੰ ਸ਼ਾਨੋ ਸ਼ੋਕਤ ਨਾਲ ਹੂੰਝਾ ਫੇਰ ਜਿੱਤ ਹਾਸਲ ਹੋਵੇਗੀ, ਅਤੇ ਇਸ ਦੇ ਅਸੀਂ ਗੁਰਦਾਸਪੁਰ ਦੀ ਲੋਕ ਸਭਾ ਸੀਟ ਵੀ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਵਾਂਗੇ। ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਮੈਨੂੰ ਜੀ ਨਗਰ ਸੁਧਾਰ ਟਰੱਸਟ ਦੀ ਜਿੰਮੇਵਾਰੀ ਦਿੱਤੀ ਹੈ, ਮੈ ਉਹਦੇ ਲਈ ਹਾਈਕਮਾਂਡ ਦਾ ਰਿਣੀ ਹਾਂ ਅਤੇ ਮੈ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਸ਼ਰਮਾ ਨੇ ਕਿਹਾ ਕਿ ਮੈ ਇਸ ਜਿੰਮੇਵਾਰੀ ਦੇ ਨਾਲ ਗੁਰਦਾਸਪੁਰ ਜ਼ਿਲ੍ਹੇ ਸਮੇਤ ਆਪਣੇ ਜੱਦੀ ਹਲਕੇ ਫ਼ਤਿਹਗੜ੍ਹ ਚੂੜੀਆਂ ਦੇ ਸਾਰੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸਮੇਂ ਸਮੇਂ ਤੇ ਉਹਨਾਂ ਦੇ ਮਨੋਬਲ ਨੂੰ ਉੱਚਾ ਚੁੱਕ ਕੇ ਉਹਨਾਂ ਦੇ ਹੌਸਲੇ ਵਧਾਵਾਂਗੇ ਤਾਂ ਕਿ ਉਹ ਪਾਰਟੀ  ਦੀ ਚੜ੍ਹਦੀ ਕਲਾ ਲਈ ਹੋਰ ਵੀ ਮਿਹਨਤ ਕਰ ਸੱਕਣ।