ਬਟਾਲਾ ਤੋਂ ਆਪ ਦੇ ਵਿਧਾਇਕ ਸ਼ੈਰੀ ਕਲਸੀ ਨੇ ਦੂਸਰੀ ਮੁਫ਼ਤ ਯਾਤਰਾ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨੂੰ ਤੋਹਫ਼ਾ
ਸ੍ਰੀ ਅਨੰਦਪੁਰ ਸਾਹਿਬ , ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਦੇ ਕਰਵਾਏ ਜਾਣਗੇ ਦਰਸ਼ਨ
ਬਟਾਲਾ ਤੋਂ ਆਪ ਦੇ ਵਿਧਾਇਕ ਸ਼ੈਰੀ ਕਲਸੀ  
ਨੇ ਦੂਸਰੀ ਮੁਫ਼ਤ ਯਾਤਰਾ ਨੂੰ ਦਿੱਤੀ ਹਰੀ ਝੰਡੀ
ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨੂੰ ਤੋਹਫ਼ਾ 
ਸ੍ਰੀ ਅਨੰਦਪੁਰ ਸਾਹਿਬ , ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ  ਦੇ ਕਰਵਾਏ ਜਾਣਗੇ ਦਰਸ਼ਨ
ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਤੀਰਥ ਯਾਤਰਾ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਤੀਰਥ ਯਾਤਰਾ ਬੱਸ ਸੰਗਤਾਂ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ,ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨ ਕਰਵਾਏਗੀ।
ਓਥੇ ਹੀ ਯਤਰਾ ਕਰਨ ਵਾਲੀਆ ਸੰਗਤਾਂ ਨੇ ਖੁਸ਼ੀ ਜਾਹਿਰ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਰਿਪੋਰਟਰ......ਜਸਵਿੰਦਰ ਬੇਦੀ ਬਟਾਲਾ, ਕਰਮਜੀਤ ਜਮਬਾ 
 
                        
 Jaswinder Bedi Batala  ਜਸਵਿੰਦਰ ਬੇਦੀ ਬਟਾਲਾ
                                    Jaswinder Bedi Batala  ਜਸਵਿੰਦਰ ਬੇਦੀ ਬਟਾਲਾ                                
 
                    
                 
                    
                 
                    
                 
                    
                 
                    
                 
                    
                 
                    
                 
             
             
             
             
             
             
            
 
            
             
             
            
             
            
             
            
            





 
            
                                        
                                     
            
             
            
             
            
             
            
            