ਡੇਰਾ ਬਾਬਾ ਨਾਨਕ ਹਲਕੇ ਦੇ ਬਲਾਕ ਪ੍ਰਧਾਨ ਨਿਯੁਕਤ ਬਲਬੀਰ ਪੰਨੂ ਅਤੇ ਗੁਰਦੀਪ ਰੰਧਾਵਾ ਵਲੋਂ ਮੁਬਾਰਕਾਂ
ਕਿਹਾ 2024 ਦੀਆਂ ਚੋਣਾਂ ਸ਼ਾਨ ਨਾਲ ਜਿਤਾਂਗੇ
ਡੇਰਾ ਬਾਬਾ ਨਾਨਕ ਹਲਕੇ ਦੇ ਬਲਾਕ ਪ੍ਰਧਾਨ ਨਿਯੁਕਤ
ਬਲਬੀਰ ਪੰਨੂ ਅਤੇ ਗੁਰਦੀਪ ਰੰਧਾਵਾ ਵਲੋਂ ਮੁਬਾਰਕਾਂ
ਕਿਹਾ 2024 ਦੀਆਂ ਚੋਣਾਂ ਸ਼ਾਨ ਨਾਲ ਜਿਤਾਂਗੇ
ਆਮ ਆਦਮੀ ਪਾਰਟੀ ਵੱਲੋਂ ਆਪ ਸੰਗਠਨ ਨੂੰ ਮਜਬੂਤ ਕਰਨ ਲਈ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਉਪਲੱਭਧੀਆਂ ਨੂੰ ਘਰ ਘਰ ਪਹੁੰਚਾਉਣ ਲਈ ਸੰਗਠਨ ਦਾ ਵਿਸਥਰ ਕੀਤਾ ਗਿਆ ਹੈ। ਬਲਾਕ ਪ੍ਰਧਾਨਾਂ ਦੀ ਨਿਯੁਕਤੀ ਗੀਤੀ ਗਈ ਹੈ ਜਿਸਦੇ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇਨਚਾਰਜ ਗੁਰਦੀਪ ਸਿੰਘ ਰੰਧਾਵਾ, ਪਨਸਪ ਚੇਅਰਮੈਨ ਅਤੇ ਜਿਲ੍ਹਾ ਪ੍ਰਧਾਨ ਬਲਬੀਰ ਸਿੰਘ ਪੰਨੂ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ, ਚੇਅਰਮੈਨ ਰੰਤੇਜ ਸਿੰਘ ਬਾਠ, ਐਕਸ ਸਰਵਿਸ ਮੈਨ ਵਿੰਗ ਦੇ ਪ੍ਰਧਾਨ ਚਨਣ ਸਿੰਘ ਖਾਲਸਾ ਵੱਲੋਂ ਬਲਾਕ ਪ੍ਰਧਾਨਾਂ ਨੂੰ ਸਨਮਨਿਤ ਕੀਤਾ ਅਤੇ ਵਧਾਈ ਦਿੱਤੀ।
ਡੇਰਾ ਬਾਬਾ ਨਾਨਕ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਵਾ ਨੇ ਕੋਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੂਕਤੀ ਤੇ ਉਹਨਾਂ ਨੂੰ ਵਧਾਈ ਦੇਂਦੇ ਹੋਏ ਪਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦਾਵਾ ਕੀਤਾ ਕਿ 2024 ਦੀਆਂ ਚੋਣਾਂ ਆਮ ਆਦਮੀ ਪਾਰਟੀ ਬੜੀ ਸ਼ਾਨ ਨਾਲ ਜਿੱਤੇਗੀ। ਕਿਓਂਕਿ ਭਗਵੰਤ ਮਾਨ ਸਰਕਾਰ ਨੇ ਜੋ ਵਾਧੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਨ੍ਹਾਂ ਚੋਂ ਬਹੁਤ ਸਾਰੇ ਪੂਰੇ ਹੋ ਚੁਕੇ ਹਨ ਤੇ ਪੰਜਾਬ ਤਰੱਕੀ ਦੀ ਰਾਹ ਤੇ ਹੈ।
ਇਸ ਮੌਕੇ ਗਰਨਦੀਪ ਸਿੰਘ ਬਲਾਕ ਪ੍ਰਧਾਨ ਡੇਰਾ ਬਾਬਾ ਨਾਨਕ, ਸੰਜੀਵ ਸੋਨੀ , ਰਾਜੇਸ਼ ਕੁਮਾਰ ਬਿੱਟਾ , ਰਜਤ ਮਰਵਾਹਾ, ਸੁਧੀਰ ਬੇਦੀ, ਨੀਰਜ ਲਹੌਰੀਆ , ਇੰਦਰਜੀਤ ਸਿੰਘ ਚਕਾਂਵਾਲੀ ,ਪਰਮਿੰਦਰ ਸਿੰਘ, ਮਹਿੰਦਰ ਸਿੰਘ,ਜਸਬੀਰ ਸਿੰਘ ਕਾਹਲੋਂ, ਦਲੇਰ ਸਿੰਘ, ਕਸ਼ਮੀਰ ਸਿੰਘ, ਦਿਲਬਾਗ ਸਿੰਘ, ਫੋਜੀ ਸਤਨਾਮ ਸਿੰਘ , ਸਾਬਕਾ ਸਰਪੰਚ ਅਵਤਾਰ ਸਿੰਘ, ਅੰਗਰੇਜ਼ ਸਿੰਘ, ਪੀ ਏ ਲਵਪ੍ਰੀਤ ਆਦਿ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮਜੂਦ ਸਨ।