ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ 55ਸਾਲਾ ਪਤਨੀ ਦਾ ਕੀਤਾ ਕਤਲ
ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ 55ਸਾਲਾ ਪਤਨੀ ਦਾ ਕੀਤਾ ਕਤਲ
ਬਟਾਲਾ ਪੁਲਿਸ ਜ਼ਿਲੇ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਚੱਕ ਵਾਸਣਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ
ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐਸ.ਐਚ.ਓ ਬਲਜੀਤ ਕੌਰ ਮੌਕੇ 'ਤੇ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਪਿੰਡ ਤੋਂ ਸੂਚਨਾ ਮਿਲੀ ਸੀ ਕਿ ਦਰਸ਼ਨ ਸਿੰਘ ਨੇ ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ਨਿਰਮਲਜੀਤ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ, ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।