ਗੈਰਕਾਨੂੰਨੀ ਮਾਈਨਿੰਗ ਕਰਨ ਵਾਲੇ 2 ਗ੍ਰਿਫ਼ਤਾਰ

ਟਾਂਡਾ ਪੁਲਸ ਦੀ ਵੱਡੀ ਕਾਰਵਾਈ

ਗੈਰਕਾਨੂੰਨੀ ਮਾਈਨਿੰਗ ਕਰਨ ਵਾਲੇ 2 ਗ੍ਰਿਫ਼ਤਾਰ
mart daar

ਟਾਂਡਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ  ।ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਣਯੋਗ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ IPS ਨੇ ਜ਼ਿਲ੍ਹੇ ਅੰਦਰ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ੍ਰੀ ਕੁਲਵੰਤ ਸਿੰਘ ਡੀਐੱਸਪੀ ਸਬ ਡਿਵੀਜ਼ਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ  ਆਉਂਦੇ ਏਰੀਆ ਵਿੱਚ ਏਐਸਆਈ ਦਲਜੀਤ ਸਿੰਘ ਹੁਸ਼ਿਆਰਪੁਰ ਸਮੇਤ ਪੁਲਸ ਪਾਰਟੀ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਧੁੱਸੀ ਬੰਨ੍ਹ ਵਿੱਚ ਟਰਾਲੀ ਮੌਜੂਦ ਸੀ ਤਾਂ ਇਕ ਟਰੈਕਟਰ ਮਾਰਕਾ ਸਵਰਾਜ ਸਮੇਤ ਟਰਾਲੀ ਜਿਸ ਵਿਚ ਮਿੱਟੀ ਭਰੀ ਹੋਈ ਸੀ ਨੂੰ ਕਾਬੂ ਕੀਤਾ ਜੋ ਟਰੈਕਟਰ ਟਰਾਲੀ ਵਿਚ ਬੈਠੇ ਵਿਅਕਤੀ ਨੇ ਆਪਣਾ ਨਾਮ ਸ਼ਫੀ ਪੁੱਤਰ ਯੂਸਫ਼ ਅਲੀ ਰਾਣਾ ਪੁੱਤਰ ਮੁਹੰਮਦ ਅਲੀ ਵਾਸੀਆਨ ਟਾਹਲੀ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਨ੍ਹਾਂ ਨੂੰ ਮਾਈਨਿੰਗ ਕਰਨ ਸਬੰਧੀ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ  ਪਰ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ਜਿਸ ਤੇ ਦੋਵਾਂ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ  । ਮਾਈਨਿੰਗ ਅਤੇ ਮਿਨਰਲ ਐਕਟ 1957 ਦੀ ਧਾਰਾ 21(1) ਥਾਣਾ ਟਾਂਡਾ ਦਰਜ ਕੀਤਾ ਗਿਆ  ! ਉਨ੍ਹਾਂ ਦੱਸਿਆ ਕਿ ਪੁੱਛ ਗਿੱਛ ਜਾਰੀ ਹੈ ਅਤੇ ਅਗਲੇਰੀ ਕਾਰਵਾਈ ਜਲਦ ਹੀ ਦੱਸੀ ਜਾਵੇ  ।