ਥਾਣਾ ਇੰਚਾਰਜ ਟਾਂਡਾ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਲਈ ਪੰਚਾਇਤਾਂ ਨੂੰ ਸਹਿਯੋਗ ਕਰਨ ਲਈ ਹਦਾਇਤਾਂ ਕੀਤੀਆਂ ਜਾਰੀ
ਥਾਣਾ ਇੰਚਾਰਜ ਟਾਂਡਾ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਲਈ ਪੰਚਾਇਤਾਂ ਨੂੰ ਸਹਿਯੋਗ ਕਰਨ ਲਈ ਹਦਾਇਤਾਂ ਕੀਤੀਆਂ ਜਾਰੀ
ਅੱਡਾ ਸਰਾਂ( ਜਸਵੀਰ ਕਾਜਲ )
ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਅਮਨ ਕਾਨੂੰਨ ਬਣਾਈ ਰੱਖਣ ਲਈ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਲਈ ਮਾਣਯੋਗ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਪੁਲਿਸ ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਨੂੰ ਜੁਰਮ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਫਸਰ ਥਾਣਾ ਟਾਂਡਾ ਸ੍ਰੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਹਰੇਕ ਪਿੰਡ ,ਸ਼ਹਿਰ ,ਮੁਹੱਲੇ ,ਬਾਗ਼ ਵਿੱਚ ਠੀਕਰੀ ਪਹਿਰਾ ਲਗਾਉਣ ਅਤੇ ਕਿਰਾਏਦਾਰਾਂ ਦੀ ਪੁਲਸ ਵੈਰੀਫਿਕੇਸ਼ਨ ਦੇ ਹੁਕਮ ਜਾਰੀ ਕੀਤੇ ਹਨ ।ਜਿਸ ਨੂੰ ਸਬੰਧਤ ਪੰਚਾਇਤਾਂ ਆਦਿ ਯਕੀਨੀ ਬਣਾਉਣ ਇਸ ਤੋਂ ਇਲਾਵਾ ਨਸ਼ਿਆਂ ਦੇ ਖਾਤਮੇ ਲਈ ਹਰ ਤਰ੍ਹਾਂ ਦੇ ਉਪਰਾਲੇ ਲੋਕਲ ਪੁਲਸ ਵੱਲੋਂ ਕੀਤੇ ਜਾ ਰਹੇ ਹਨ ਅਤੇ ਜੋ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਲੋਕਲ ਪੁਲੀਸ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ।ਉਨ੍ਹਾਂ ਇਸ ਮੌਕੇ ਬਿਨਾਂ ਨੰਬਰ ਪਲੇਟਾਂ ਵਾਲੇ ਆਵਾਜਾਈ ਸਾਧਨਾਂ ਜਾਂ ਗਲਤ ਸਿਲੰਸਰ ਵਾਲੇ ਮੋਟਰਸਾਈਕਲ ਚਲਾਉਣ ਵਾਲਿਆਂ ਨੂੰ ਵੀ ਤਾੜਨਾ ਕੀਤੀ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਵਿੱਚ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰ ਸਕੇ ਇਸ ਲਈ ਇਨ੍ਹਾਂ ਸਥਾਨਾਂ ਵਿਤੀ ਅਦਾਰੇ ਅਤੇ ਪ੍ਰਮੁੱਖ ਚੌਕਾਂ ਵਿੱਚ ਤੁਰੰਤ ਸੀਸੀਟੀਵੀ ਕੈਮਰੇ ਲਗਵਾਏ ਜਾਣ ਅਤੇ ਸੀ ਸੀ ਟੀ ਵੀ ਕੈਮਰਿਆਂ ਦੀ ਰਿਕਾਰਡਿੰਗ ਘੱਟੋ ਘੱਟ ਇੱਕ ਮਹੀਨਾ ਦੀ ਰੱਖੀ ਜਾਵੇ ।