ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੇ ਪੱਕੇ ਰੁਜਗਾਰ ਦੀ ਮੰਗ ਲਈ ਸਰਕਾਰ ਤੇ ਮਨੇਜਮੈਂਟ ਦੇ ਖਿਲਾਫ ਸੰਘਰਸ਼ਾਂ ਦਾ ਐਲਾਨ
4 ਸਤੰਬਰ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ’ਚ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ - ਉਂਕਾਰ ਸਿੰਘ ਢਾਂਡਾ - ਸੂਬਾ ਪੱਧਰੀ ਧਰਨੇ ਦੀ ਸਫਲਤਾ ਲਈ 28 ਅਗਸਤ ਨੂੰ ਕੈਬਨਿਟ ਮੰਤਰੀਆਂ ਅਤੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾਣਗੇ

ਅੱਡਾ ਸਰਾਂ ( ਜਸਵੀਰ ਕਾਜਲ )
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.ਨੰ.31) ਜਿਲਾ ਹੁਸ਼ਿਆਰਪੁਰ ਵੱਲੋਂ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਨੇਜਮੈਂਟ ਦੇ ਖਿਲਾਫ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ।
ਅੱਜ ਇਥੇ ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਆਗੂ ਉਂਕਾਰ ਸਿੰਘ ਢਾਡਾ ਅਤੇ ਜਗਰੂਪ ਸਿੰਘ, ਜ਼ਿਲਾ ਪ੍ਰਧਾਨ ਜਤਿੰਦਰ ਸਿੰਘ ਬੱਧਣ ਨੇ ਦੱਸਿਆ ਕਿ 20 ਅਗਸਤ ਨੂੰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਲੁਧਿਆਣਾ ਈਸੜੂ ਭਵਨ ਵਿਖੇ ਕੀਤੀ ਗਈ ਹੈ। ਜਿਸ ’ਚ ਵਿਚਾਰ ਚਰਚਾ ਕਰਨ ਉਪਰੰਤ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਪਰਿਵਾਰਾਂ ਅਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣ ਕੀਤਾ ਗਿਆ ਹੈ।
ਜਿਸ ਦੀ ਤਿਆਰੀ ਲਈ ਅੱਜ 23 ਅਗਸਤ ਨੂੰ ਜਿਲਾ ਹੁਸਿਆਰਪੁਰ ਦੀ ਮੀਟਿੰਗ ਪਾਂਡਵ ਤਲਾਵ ਦਸੂਹਾ ਵਿਖੇ ਕੀਤੀ ਗਈ। ਜਿਸਦੇ ਬਾਅਦ 4 ਸਤੰਬਰ 2023 ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ 28 ਅਗਸਤ ਨੂੰ ਪੰਜਾਬ ਭਰ ਵਿਚ ਜਿਲ੍ਹਾ ਪੱਧਰੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਹ ਭਰਪੂਰ ਮਾਰਚ ਪ੍ਰਦਰਸ਼ਨ ਕੀਤੇ ਜਾਣਗੇ।ਅਤੇ ਜ਼ਿਲਾ ਹੁਸ਼ਿਆਰਪੁਰ ਵਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ ਇਸ ਦੌਰਾਨ ਮੰਗ ਕੀਤੀ ਜਾਵੇਗੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਵਿਭਾਗ ’ਚ ਸ਼ਾਮਲ ਪੱਕਾ ਰੁਜਗਾਰ ਕੀਤਾ ਜਾਵੇ। ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਠੇਕਾ ਮੁਲਾਜਮਾਂ ਦੀਆਂ ਤਨਖਾਹਾਂ ਘਟਾਉਣ ਲਈ ਜਾਰੀ ਕੀਤੇ ਗਏ ਪੱਤਰ ਨੂੰ ਰੱਦ ਕੀਤਾ ਜਾਵੇ, ਇਸ ਮੋਕੇ ਜਿਲਾ ਹੁਸ਼ਿਆਰਪੁਰ ਦੇ ਨਵੇ ਆਹੁਦੇਦਾਰਾ ਦੀ ਚੌਣ ਵੀ ਕੀਤੀ ਗਈ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਜਨਰਲ ਸਕੱਤਰ ਮਨਜੀਤ ਸਿੰਘ ਅਤੇ ਜਿਲਾ ਖਜਾਨਚੀ ਕੁਲਦੀਪ ਸਿੰਘ ਸੈਣੀ ਨਵੇ ਆਹੁਦੇ ਦਿਤੇ ਗਏ ਮੀਟਿੰਗ ਵਿੱਚ ਸੁਖਵਿੰਦਰ ਸਿੰਘ ਚੁੰਬਰ ਰਜਤ ਕੁਮਾਰ ਕਮਲਜੀਤ ਸਿੰਘ ਮਨਦੀਪ ਸਿੰਘ ਬਲਵਿੰਦਰ ਪਾਲ ਸਤੀਸ਼ ਕੁਮਾਰ ਅਮਨਦੀਪ ਸਿੰਘ ਹੁਸ਼ਿਆਰ ਸਿੰਘ ਅਤੇ ਹੋਰ ਆਗੂ ਵੀ ਸ਼ਾਮਿਲ ਹੋਏ