ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਸੈਦਪੁਰ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਂਟ
ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਸੈਦਪੁਰ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਂਟ
ਅੱਡਾ ਸਰਾਂ (ਜਸਵੀਰ ਕਾਜਲ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰੇਕ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਸੈਦਪੁਰ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਦਾ ਚੈੱਕ ਭੇਟ ਕਰਨ ਉਪਰੰਤ ਕੀਤਾ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਆਮ ਆਦਮੀ ਪਾਰਟੀ ਦੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇਂ ਪੰਜਾਬ ਵਿੱਚ ਇਕ ਸਾਲ ਦੇ ਕਾਰਜਕਾਲ ਦੌਰਾਨ ਹੀ ਜੋ ਇਤਿਹਾਸਕ ਵਿਕਾਸ ਕਾਰਜ ਕੀਤੇ ਹਨ ਉਹ ਦੂਸਰੀਆਂ ਪਾਰਟੀਆਂ ਆਪਣੇ ਲੰਮੇ ਸਮੇਂ ਦੇ ਕਾਰਜਕਾਲ ਵਿਚ ਵੀ ਨਹੀਂ ਕਰ ਸਕੀਆਂ ਇਸੇ ਕਰਕੇ ਹੀ ਅੱਜ ਵਿਰੋਧੀ ਪਾਰਟੀਆਂ ਬੁਰੀ ਤਰ੍ਹਾਂ ਬੋਖਲਾਹਟ ਵਿਚ ਆ ਕੇ ਸੂਬਾ ਸਰਕਾਰ ਖ਼ਿਲਾਫ਼ ਬੇਲੋੜੀ ਬਿਆਨਬਾਜ਼ੀ ਕਰ ਰਹੀਆਂ ਹਨ।
ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਕਾਰਨ ਹਰੇਕ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਕੇ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਕਾਰਜ ਕਰ ਰਿਹਾ ਹੈ ।ਇਸ ਮੌਕੇ ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸਿੰਘ ਸੈਣੀ, ਜਗਜੀਤ ਸਿੰਘ ਸੈਦਪੁਰ, ਅਵਤਾਰ ਸਿੰਘ, ਮਨਪ੍ਰੀਤ ਸਿੰਘ, ਗੋਲਡੀ ਨਰਵਾਲ, ਸੁਖਵਿੰਦਰ ਸਿੰਘ ਔਰੜਾ, ਯੂਥ ਆਗੂ ਪੇ੍ਮ ਵਡਵਾਲ, ਵਿੱਕੀ ਮਹਿਦਰੂ, ਸੁਰਿੰਦਰਜੀਤ ਸਿੰਘ ਬਿੱਲੂ ਆਦਿ ਹਾਜ਼ਰ ਸਨ।