ਪੰਜਾਬੀ ਗਾਇਕ ਜੈਜ਼ੀ ਬੀ ਨੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ ਏਥੋਂ ਵਰਗੀ ਸ਼ਾਂਤੀ ਕਿਧਰੇ ਨਹੀਂ ਮਿਲਦੀ

ਪੰਜਾਬੀ ਗਾਇਕ ਜੈਜ਼ੀ ਬੀ ਨੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ ਏਥੋਂ ਵਰਗੀ ਸ਼ਾਂਤੀ ਕਿਧਰੇ ਨਹੀਂ ਮਿਲਦੀ

ਅੰਮ੍ਰਿਤਸਰ ਚ ਅੱਜ ਪੰਜਾਬੀ ਗਾਇਕ ਜੈਜ਼ੀ ਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ, ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਪ੍ਰਮਾਤਮਾ ਪਾਸੋਂ ਆਸ਼ੀਰਵਾਦ ਮੰਗਿਆ, ਜੈਜ਼ੀ ਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ। ਅਸੀਂ ਗੁਰੂ ਘਰ ਮੱਥਾ ਟੇਕਣ ਲਈ ਆਏ ਹਾਂ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਖੁਸ਼ਹਾਲੀ ਵੱਲ ਵਧੇ। ਉਨ੍ਹਾਂ ਕਿਹਾ ਕਿ ਬਾਣੀ ਤੋਂ ਉੱਪਰ ਕੁਝ ਨਹੀਂ ਹੈ, ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਵਧਾਉਣ ਦੀ ਅਪੀਲ ਕਰਦਾ ਹਾਂ, ਉਨ੍ਹਾਂ ਕਿਹਾ ਕਿ ਧਰਮ ਨਾਲ ਬੱਚਿਆਂ ਨੂੰ ਜ਼ਰੂਰ ਜੋੜੋ ਅਤੇ ਆਪਣੇ ਬੱਚੇ ਨੂੰ ਮਾਂ ਬੋਲੀ ਪੰਜਾਬੀ ਸਿਖਾਓ।