ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੇਖਵਾਂ `ਚ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਜਲੰਧਰ ਦੀ ਜ਼ਿਮਨੀ ਲੋਕ ਸਭਾ ਚੋਣਾਂ ਚ ਨਤੀਜਾ ਵੀ ਆਪ ਦੇ ਹੱਕ ਚ ਹੋਵੇਗਾ -- ਐਮਐਲਏ ਅਮਨਸ਼ੇਰ ਸਿੰਘ ਸ਼ੈਰੀ ਕਲਸੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੇਖਵਾਂ `ਚ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ
mart daar

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਕਾਹਨੂੰਵਾਨ ਦੇ ਪਿੰਡ ਸੇਖਵਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਾਂਝੇ ਤੌਰ`ਤੇ ਕੀਤਾ। ਇਸ ਮੌਕੇ ਬਟਾਲਾ ਹਲਕੇ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਥੇ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | 

ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਸੰਬਧੀ ਤਕਨੀਕਾਂ ਪ੍ਰਤੀ ਜਾਣਕਾਰੀ ਸਾਂਝੀ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਅਤੇ ਜਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਨੂੰ ਸਫਲ ਬਣਾਉਣ ਲਈ ਵਿਗਿਆਨਿਕ ਖੇਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਵਿੱਚ ਖਰਾਬ ਹੋਈ ਕਣਕ ਦਾ ਮੁਆਵਜਾ ਦਵਾਉਣ ਲਈ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਜਿਸ ਤਹਿਤ ਗਿਰਦਾਵਰੀ ਸ਼ੁਰੂ ਕਰਵਾ ਦਿੱਤੀ ਹੈ ਅਤੇ ਬਹੁਤ ਜਲਦੀ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸਦੇ ਨਾਲ ਹੀ ਐਮਐਲਏ ਸ਼ੈਰੀ ਕਲਸੀ ਨੇ ਜਲੰਧਰ ਦੀ ਜ਼ਿਮਨੀ ਲੋਕ ਸਭਾ ਚੋਣਾਂ ਬਾਰੇ ਕਿਹਾ ਕਿ ਉਹਨਾਂ ਦੀ ਆਮ ਆਦਮੀ ਪਾਰਟੀ ਇਹਨਾਂ ਚੋਣਾਂ ਚ ਪੰਜਾਬ ਚ ਕੀਤੇ ਇਕ ਸਾਲ ਦੇ ਕੰਮਾਂ ਨਾਲ ਲੋਕਾਂ ਚ ਵੋਟ ਦੀ ਅਪੀਲ ਕਰੇਗੀ ਅਤੇ ਚੁਣਾਵੀ , ਨਤੀਜਾ ਵੀ ਆਪ ਦੇ ਹੱਕ ਚ ਹੋਵੇਗਾ |