ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਚੋਂ ਲਾਂਬੜਾ ਸਕੂਲ ਪਹਿਲੇ ਸਥਾਨ ' ਤੇ

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਚੋਂ ਲਾਂਬੜਾ ਸਕੂਲ ਪਹਿਲੇ ਸਥਾਨ ' ਤੇ

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਚੋਂ ਲਾਂਬੜਾ ਸਕੂਲ ਪਹਿਲੇ ਸਥਾਨ ' ਤੇ
Mart Daar

ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੀਆਂ ਹਦਾਇਤਾਂ, ਜਿਲਾ ਸਿੱਖਿਆ ਅਫਸਰ (ਸੈ) ਹੁਸ਼ਿਆਰਪੁਰ, ਬੀ ਐਨ.ਓ ਬੁੱਲੋਵਾਲ ਦੇ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ.ਅਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਰ.ਏ.ਏ ਅਧੀਨ  ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਆਯੋਜਿਤ ਕੀਤੀ ਗਈ। ਬਲਾਕ ਬੁੱਲੋਵਾਲ ਦੇ ਵੱਖ ਵੱਖ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੇਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਵਿਗਿਆਨ ਵਿਸ਼ੇ ਪ੍ਰਤੀ ਆਪਣੀ ਖੋਜੋ ਰੁਚੀ ਦਿਖਾਉਂਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਵਿਗਿਆਨ ਪ੍ਰਦਰਸ਼ਨੀ ਵਿੱਚ ਲਈਫ਼ ਥੀਮ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ.ਅਰਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਜੋਬਨਪ੍ਰੀਤ ਕੌਰ ਅਤੇ ਗੁਰਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਵਿਗਿਆਨ ਵਿਸ਼ੇ ਪ੍ਰਤੀ ਬਹੁਤ ਰੁਚੀ ਹੈ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵਿਗਿਆਨਿਕ ਦ੍ਰਿਸ਼ਟੀ ਨੂੰ ਵਿਕਸਿਤ ਕਰਨ ਲਈ ਵੱਧ ਤੋਂ ਵੱਧ ਅਗਵਾਈ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਲੈਕਚਰਾਰ ਰਮਿੰਦਰ ਕੌਰ, ਲੈਕਚਰਾਰ ਗੁਰਿੰਦਰਪਾਲ ਕੌਰ, ਮੈਡਮ ਕਿਰਨਦੀਪ ਕੌਰ,ਲੈਕਚਰਾਰ ਗੁਰਦੀਪ ਕੌਰ, ਲੈਕਚਰਾਰ ਜਗਤਾਰ ਸਿੰਘ,  ਲੈਕਚਰਾਰ  ਗੁਰਦੀਪ ਸਿੰਘ, ਜੋਗਿੰਦਰ ਪਾਲ, ਜਸਵੰਤ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪ: ਵਿਗਿਆਨ ਪ੍ਰਦਰਸ਼ਨੀ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ.ਅਰਮਨਪ੍ਰੀਤ ਸਿੰਘ ਅਤੇ ਸਟਾਫ।