ਰਾਸ਼ਟਰੀ ਵੋਟਰ ਦਿਵਸ 'ਤੇ ਸ਼ਾਨਦਾਰ ਸੇਵਾਵਾਂ ਲਈ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਨਮਾਨਿਤ
ਰਾਸ਼ਟਰੀ ਵੋਟਰ ਦਿਵਸ 'ਤੇ ਸ਼ਾਨਦਾਰ ਸੇਵਾਵਾਂ ਲਈ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਨਮਾਨਿਤ
ਪੰਜਾਬ ਯੂਨੀਵਰਸਿਟੀ, ਸਵਾਮੀ ਸਰਵਾਨੰਦ ਰੀਜਨਲ ਸੈਂਟਰ, ਹੁਸ਼ਿਆਰਪੁਰ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਨ ਸਭਾ ਚੋਣ ਹਲਕਾ-042 ਸ਼ਾਮ ਚੁਰਾਸੀ ਦੇ ਡੈਡੀਕੇਟ ਏ.ਈ.ਆਰ.ਓ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ ਨੂੰ ਆਗਾਮੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਅਤੇ ਵਿਧਾਨ ਸਭਾ ਚੋਣ ਹਲਕਾ ਸ਼ਾਮ ਚੁਰਾਸੀ ਦੇ 18 ਤੋਂ 19 ਸਾਲ ਦੀ ਉਮਰ ਤੱਕ ਦੇ ਨਵੇਂ ਵੋਟਰਾਂ ਦੀਆਂ ਨਵੀਆਂ ਵੋਟਾਂ ਬਣਾਉਣ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਕੋਮਲ ਮਿੱਤਲ (ਆਈ.ਏ.ਐਸ) ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰਿਆਂ ਨੂੰ ਬਿਨਾਂ ਕਿਸੇ ਭੇਦ ਭਾਵ ਅਤੇ ਲਾਲਚ ਦੇ ਆਪਣੀ ਵੋਟ ਦਾ ਮਤਦਾਨ ਕਰਨ ਦੀ ਅਪੀਲ ਕੀਤੀ ਅਤੇ ਨਵੇਂ ਬਣੇ ਵੋਟਰਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਸ੍ਰੀ ਦਰਬਾਰਾ ਸਿੰਘ, ਜਿਲਾ ਸਿੱਖਿਆ ਅਫਸਰ(ਸੈ) ਸ੍ਰੀ ਹਰਭਗਵੰਤ ਸਿੰਘ, ਉਪ ਜਿਲਾ ਸਿੱਖਿਆ ਅਫਸਰ ਸਸ਼੍ਰੀ ਧੀਰਜ ਵਿਸ਼ੇਸ਼ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।