ਅਕਾਲੀ ਦਲ ਨੇਤਾ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਉਹਨਾਂ ਦੇ ਜੱਦੀ ਪਿੰਡ ਚ ਹੋਇਆ ਅੰਤਿਮ ਸੰਸਕਾਰ

ਵੱਡੀ ਗਿਣਤੀ ਚ ਵੱਖ ਵੱਖ ਰਾਜਨੀਤਿਕ , ਸਮਾਜਿਕ ਅਤੇ ਧਾਰਮਿਕ ਆਗੂ ਅੰਤਿਮ ਵਿਦਾਈ ਦੇਣ ਪਹੁਚੇ

ਅਕਾਲੀ ਦਲ ਨੇਤਾ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਉਹਨਾਂ ਦੇ ਜੱਦੀ ਪਿੰਡ ਚ ਹੋਇਆ ਅੰਤਿਮ ਸੰਸਕਾਰ

ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਡੇਰਾ ਬਾਬਾ ਨਾਨਕ ਹਲਕਾ ਇੰਚਾਰਜ ਸ: ਰਵੀਕਰਨ ਸਿੰਘ ਕਾਹਲੋਂ ਅਤੇ ਡਾ. ਸ਼ਿਵਕਰਨ ਸਿੰਘ ਕਾਹਲੋਂ ਦੇ ਪਿਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ  ਸਰਦਾਰ ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਵਿਧਾਨ ਸਭਾ ਬੀਤੀ ਰਾਤ, ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ |

ਅੱਜ ਸਰਕਾਰੀ ਸਨਮਾਨ ਦੇ ਨਾਲ ਉਹਨਾਂ ਦਾ ਸੰਸਕਾਰ, ਉਹਨਾਂ ਦੇ ਜਦੀ ਪਿੰਡ ਦਾਦੂ ਜੋਧ ਵਿਖੇ ਕਰ ਦਿੱਤਾ ਗਿਆ |  ਸ. ਨਿਰਮਲ ਸਿੰਘ ਕਾਹਲੋਂ ਦੇ ਸਸਕਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ , ਪੈ੍ਮ ਸਿੰਘ ਚੰਦੂਮਾਜਰਾ, ਬਾਬਾ ਪਰਮੀਤ ਸਿੰਘ ਬੇਦੀ, ਗੁਰਬਚਨ ਸਿੰਘ ਬੱਬੇਹਾਲੀ, ਡੀਸੀ ਮਹੁੰਮਦ ਇਸਪਾਕ , ਹਰਜਿੰਦਰ ਸਿੰਘ ਧਾਮੀ, ਸੁਖਵਿੰਦਰ ਸਿੰਘ ਅਗਵਾਨ, ਫਤੇਹ ਜੰਗ ਸਿੰਘ ਬਾਜਵਾ ,ਐਸ ਡੀ ਐਮ ਅਮਨਦੀਪ ਕੋਰ, ਐਮ ਐਲ ਏ ਮਨਪ੍ਰੀਤ ਸਿੰਘ ਰਿਆਲੀ , ਗੁਰਪ੍ਰਤਾਪ ਸਿੰਘ ਖਹੁਸਾਲਪੁਰ ਤੋਂ ਇਲਾਵਾ ਸਾਬਕਾ ਅਕਾਲੀ ਐੱਮ ਐੱਲ ਏ ਸਾਬਕਾ ਮੰਤਰੀ ਅਕਾਲੀ ਲੀਡਰਸ਼ਿਪ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ  ਪੰਜਾਬ ਵਿਧਾਨ ਸਭਾ ਅਧੀਨ ਸਕੱਤਰ ਨਰਿੰਦਰ ਸਿੰਘ ਭੱਟੀ ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸ਼ਹਿਰ ਦੇ ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ । ਸਰਦਾਰ ਨਿਰਮਲ ਸਿੰਘ  ਕਾਹਲੋਂ ਦਾ ਜੀਵਨ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਬੇਦਾਗ ਸੀ  | ਓਥੇ ਹੀ ਵੱਡੀ ਗਿਣਤੀ ਚ ਵੱਖ ਵੱਖ ਰਾਜਨੀਤਿਕ , ਸਮਾਜਿਕ ਅਤੇ ਧਾਰਮਿਕ ਆਗੂ ਅੰਤਿਮ ਵਿਦਾਈ ਦੇਣ ਪਹੁਚੇ ਅਤੇ ਹਜਾਰਾਂ  ਦੀ ਗਿਣਤੀ ਚ ਅਕਾਲੀ ਵਰਕਰਾਂ ਨੇ ਵੀ ਕਾਹਲੋਂ ਪਰਿਵਾਰ ਦਾ ਦੁੱਖ ਵੰਡਾਇਆ |