ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ਚ ਮਨਾਈ
ਅਟਾਰੀ ਬਾਰਡਰ ਰਾਹੀਂ ਭਾਰਤ ਪਰਤਿਆ ਜੱਥਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਆਦਿ ਗੁਰੂ ਧਾਮਾਂ ਦੇ ਕੀਤੇ ਦਰਸ਼ਨ
ਜਦੋਂ ਉਹ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਅੰਮ੍ਰਿਤਸਰ ਦੇ ਅਟਾਰੀ ਬਾਰਡਰ 'ਤੇ ਆਏ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ 'ਚ ਸੰਗਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਸ਼ਾਨਦਾਰ ਯਾਤਰਾ ਸੀ, ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਆਦਿ ਗੁਰੂ ਧਾਮਾਂ ਦੇ ਖੁਲ੍ਹੇ ਦਰਸ਼ਨ ਕਰਦੇ ਹੋਏ ਉਨ੍ਹਾਂ ਨੂੰ ਗੁਰੂ ਮਹਾਰਾਜ ਜੀ ਦੀਆਂ ਬਖਸ਼ਿਸ਼ਾਂ ਪ੍ਰਾਪਤ ਹੋਈਆਂ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਪਾਕਿਸਤਾਨ ਸਰਕਾਰ ਦਾ ਵੀ ਭਰਭੂਰ ਸਹਿਯੋਗ ਮਿਲਿਆ ਤੇ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਈ।
ਤਰਸੇਮ ਸਿੰਘ ਗੁਰਜਰ ਪੁਰਾ ਨੇ ਦੱਸਿਆ ਕਿ ਅਸੀਂ ਚਾਹੁੰਦੇ ਹਾਂ ਕਿ ਦੋਹਾਂ ਦੇਸ਼ਾਂ ਵਿਚਕਾਰ ਦੀਵਾਰ ਟੁੱਟੇ, ਭਾਈਚਾਰਾ ਵਧੇ ਅਤੇ ਵਪਾਰ ਵੀ ਵਧੇ।