ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ
ਸਿਆਸਤ ਦੇ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਬੀਤੇ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸਿਹਤ ਵਿਗੜਨ ਕਾਰਨ ਪ੍ਰਕਾਸ਼ ਸਿੰਘ ਬਾਦਲ 21 ਅਪਰੈਲ ਤੋਂ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਸਨ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਥੋੜੀ ਦੇਰ ਪਹਿਲਾਂ ਹੀ ਇਹ ਦੁਖਦ ਖਬਰ ਆਈ ਹੈ ਕਿ ਸਿਆਸਤ ਦੇ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ।