ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ
ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ

ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ 2023 ਨੂੰ ਖੋਲ੍ਹੇ ਜਾਣੇ ਸਨ, ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਪੰਜਾਬ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।ਇਸ ਸੰਬੰਧੀ ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।17 ਜੁਲਾਈ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। ਮੌਜੂਦਾ ਹਾਲਾਤ 'ਚ ਪੰਜਾਬ ਸਰਕਾਰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਖੋਲ੍ਹਣ ਦਾ ਜ਼ੋਖਮ ਨਹੀਂ ਉਠਾਉਣਾ ਚਾਹੁੰਦੀ ਸੀ।