ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਰਦਾਰ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਐਲਾਨਿਆ

Baba Gurinder Singh Dhillon, Radha Swami Satsang, Dera Beas, Sardar Jasdeep Singh Gill,
mart daar

ਅੰਮ੍ਰਿਤਸਰ ਦੇ ਡੇਰਾ ਬਿਆਸ, ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ ਅਤੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਇਸ ਸਬੰਧੀ ਡੇਰੇ ਦੇ ਸੈਕਟਰੀ ਦਵਿੰਦਰ ਸੀਕਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। 

ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ ਤੋਂ ਪੜ੍ਹ ਚੁਕੇ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਰਹੇ ਹਨ । ਉਨ੍ਹਾਂ ਨੇ ਇਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ। ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ। ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ।