50 ਸਾਲ ਪੁਰਾਣੇ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਸੋਨੀ , ਆਮ ਆਦਮੀ ਪਾਰਟੀ ਵਿੱਚ ਸ਼ਾਮਲ
50 ਸਾਲ ਪੁਰਾਣੇ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਸੋਨੀ , ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਸਥਾਨਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਸੋਨੀ ਵੱਲੋਂ ਆਪਣੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਜਿਸ ਵਿੱਚ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ। ਇਸ ਮੋਕੇ 50 ਸਾਲ ਪੁਰਾਣੇ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਸੋਨੀ ਨੇ ਆਪਣੀ ਜ਼ਮੀਰ ਦੀ ਆਵਾਜ਼ ਸੁਣਦੇ ਹੋਏ, ਬਲਬੀਰ ਸਿੰਘ ਮਹਾਲ ਦੀ ਅਗਵਾਈ ਹੇਠ, ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਕਬੂਲਦਿਆਂ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੰਜੀਵ ਸੋਨੀ ਨੇ ਕਿਹਾ ਕਿ ਮੈਂ ਕਿਸੇ ਲਾਲਚ ਨਾਲ ਆਮ ਆਦਮੀ ਪਾਰਟੀ ਚ ਨਹੀਂ ਆਇਆ, ਸਗੋਂ ਮੈਂ ਤਾਂ ਆਮ ਆਦਮੀ ਪਾਰਟੀ ਦੇ ਕੀਤੇ ਹੋਏ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਇਆ ਹਾਂ। ਓਥੇ ਹੀ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਡੇਰਾ ਬਾਬਾ ਨਾਨਕ ਵਿੱਚ ਆਉਣ ਵਾਲੀਆਂ ਮਿਉਂਸਪਲ ਕਮੇਟੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਨੇ ਹੂੰਝਾ ਫੇਰ ਜਿੱਤ ਹਾਸਲ ਕਰਕੇ ਸਾਰੇ ਰਿਕਾਰਡ ਤੋੜ ਦਿੱਤੇ ਸਨ, ਓਸੇ ਹੀ ਤਰ੍ਹਾਂ ਡੇਰਾ ਬਾਬਾ ਨਾਨਕ ਮਿਉਂਸਪਲ ਕਮੇਟੀ ਦੀਆਂ ਚੋਣਾਂ ਵਿੱਚ ਕੌਂਸਲਰ ਵੀ ਆਮ ਆਦਮੀ ਪਾਰਟੀ ਦੇ ਹੀ ਹੋਣਗੇ। ਇਸ ਮੋਕੇ ਅਰਜੁਨ ਸੋਨੀ, ਗਗਨਦੀਪ ਸਿੰਘ ਸੀਨੀਅਰ ਆਗੂ ਡੇਰਾ ਬਾਬਾ ਨਾਨਕ, ਬਿੱਟਾ ਮਹਾਜਨ, ਸੁਧੀਰ ਬੇਦੀ , ਰਜਤ ਮਰਵਾਹ, ਸੱਤਪਾਲ ਸ਼ੌਂਕੀ , ਮਾਸਟਰ ਓਮ ਪ੍ਰਕਾਸ਼ , ਦਲਜੀਤ ਸਿੰਘ ਜੋਸ, ਮੋਹਿਤ ਵੋਹਰਾ , ਬਲਦੇਵ ਰਾਜ ਡਾਇਮੰਡ, ਕਰਨੈਲ ਸਿੰਘ, ਪੀ ਏ ਲਵਪੀ੍ਤ ਸਿੰਘ, ਆਦਿ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜਰ ਸਨ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੁਮਾਰ ਨਾਲ ਕ੍ਰਿਸ਼ਨ ਗੋਪਾਲ ਦੀ ਆਲ 2 ਨਿਊਜ਼ ਲਈ ਵਿਸ਼ੇਸ਼ ਰਿਪੋਰਟ।