ਸਰਬ ਸਾਂਝ ਵੈੱਲਫੇਅਰ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਅਤੇ ਕਾਪੀਆਂ ਵੰਡੀਆਂ ਗਈਆਂ
ਸਰਬ ਸਾਂਝ ਵੈੱਲਫੇਅਰ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਅਤੇ ਕਾਪੀਆਂ ਵੰਡੀਆਂ ਗਈਆਂ
 
                                ਅੱਡਾ ਸਰਾਂ, 7 ਫਰਵਰੀ (ਜਸਵੀਰ ਕਾਜਲ)- ਸਰਬ ਸਾਂਝ ਵੈੱਲਫੇਅਰ ਸੋਸਾਇਟੀ (ਰਜਿ.) ਹੁਸ਼ਿਆਰਪੁਰ ਦੇ ਪ੍ਰਧਾਨ ਵਰਿੰਦਰ ਕੁਮਾਰ ਭੋਲਾ ਦੀ ਯੋਗ ਅਗਵਾਈ ਹੇਠ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸਮਾਜ ਭਲਾਈ ਦੇ ਕਾਰਜ ਜਾਰੀ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਵਿਖੇ ਸਟੇਸ਼ਨਰੀ ਦਾ ਸਮਾਨ ਅਤੇ ਕਾਪੀਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਭੱਵਿਖ ਵਿਚ ਗਰੀਬ ਲੜਕੀਆਂ ਦੇ ਵਿਆਹ ਮੌਕੇ ਵਿੱਤੀ ਸਹਾਇਤਾ, ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਣਾ, ਗਰੀਬ ਵਿਦਿਆਰਥੀਆਂ ਦਾ ਮਿਆਰ ਉੱਚਾ ਚੁੱਕਣ ਲਈ ਕਿਤਾਬਾਂ, ਨੋਟਬੁੱਕ ਤੇ ਸਟੇਸ਼ਨਰੀ ਮੁਹੱਈਆ ਕਰਵਾਉਣਾ ਅਤੇ ਖੇਡ ਟੂਰਨਾਮੈਂਟ ਆਦਿ ਕੰਮ ਕੀਤੇ ਜਾਣਗੇ। ਇਸ ਮੌਕੇ ਵਰਿੰਦਰ ਕੁਮਾਰ ਭੋਲਾ, ਅਸ਼ੋਕ ਕੁਮਾਰ ਹੈਡ ਟੀਚਰ, ਅਨੀਤਾ ਰਾਣੀ, ਦਲਵੀਰ ਦੋਸਾਂਝ, ਗੌਰਵ ਕੁਮਾਰ, ਪੰਡਿਤ ਕੁਲਦੀਪ ਕੁਮਾਰ ਆਦਿ ਹਾਜ਼ਰ ਸਨ।
 
                        
 Jasvir Kajal Adda Saran ਜਸਵੀਰ ਕਾਜਲ
                                    Jasvir Kajal Adda Saran ਜਸਵੀਰ ਕਾਜਲ                                
 
                    
                 
                    
                 
                    
                 
                    
                 
                    
                 
                    
                 
                    
                 
            
             
            
             
            
             
            
             
            
             
            
            
 
             
             
             
             
            
            





 
            
                                        
                                     
            
             
            
             
            
             
            
            