ਟਾਂਡਾ ਪੁਲਿਸ ਵੱਲੋ ਸਕੂਟਰੀ ਚੋਰੀ ਕਰਨ ਵਾਲੇ ਨੂੰ ਕੀਤਾ ਸਕੂਟਰੀ ਸਮੇਤ ਗ੍ਰਿਫਤਾਰ
ਟਾਂਡਾ ਪੁਲਿਸ ਵੱਲੋ ਸਕੂਟਰੀ ਚੋਰੀ ਕਰਨ ਵਾਲੇ ਨੂੰ ਕੀਤਾ ਸਕੂਟਰੀ ਸਮੇਤ ਗ੍ਰਿਫਤਾਰ
ਅੱਡਾ ਸਰਾਂ (ਜਸਵੀਰ ਕਾਜਲ)
ਇੰਸਪੈਕਟਰ ਉਕਾਰ ਸਿੰਘ ਬਰਾੜ , ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਨੇ ਜਿਲੇ ਅੰਦਰ ਚੋਰੀ ਕਰਨ ਵਾਲੇ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਉਹਨਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ , ਸ਼੍ਰੀ ਕੁਲਵੰਤ ਸਿੰਘ , ਪੀ.ਪੀ.ਐਸ.ਉਪ ਕਪਤਾਨ ਪੁਲਿਸ , ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਇੰਸਪੈਕਟਰ ਉਕਾਰ ਸਿੰਘ ਬਰਾੜ , ਮੁੱਖ ਅਫਸਰ , ਥਾਣਾ ਟਾਂਡਾ ਵੱਲੋਂ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਚੋਰੀ ਤੇ ਖੋਹਾਂ ਦੀ ਰੋਕਥਾਮ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ।
ਜਿਸ ਦੇ ਤਹਿਤ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ASI ਤਾਰਾ ਸਿੰਘ ਵੱਲੋਂ ਇਕ ਸਕੂਟਰੀ ਚੋਰ ਪੁਸ਼ਪਿੰਦਰ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਕੰਧਾਲਾ ਜੱਟਾਂ , ਥਾਣਾ ਟਾਂਡਾ ਨੂੰ ਸਮੇਤ ਸਕੂਟਰੀ ਦੇ ਕਾਬੂ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ । ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਉਸਨੇ ਹੋਰ ਕਿਹੜੀ ਕਿਹੜੀ ਤੇ ਕਿੱਥੇ ਕਿੱਥੇ ਚੋਰੀ ਕੀਤੀ ਹੈ । ਮਾਨਯੋਗ ਐਸ.ਐਸ.ਪੀ ਸਾਹਿਬ ਵੱਲੋਂ ਜਿਲੇ ਅੰਦਰ ਗੈਰ ਕਾਨੂੰਨੀ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਅਪਰਾਧ ਦੇ ਗੋਰਖ ਧੰਦੇ ਨੂੰ ਨਕੇਲ ਪਾਉਣ ਲਈ ਹਰ ਤਰਾਂ ਦੇ ਢੁੱਕਵੇਂ ਅਤੇ ਅਧੁਨਿਕ ਢੰਗ ਤਰੀਕੇ ਵਰਤ ਕੇ ਇਹਨਾ ਉੱਪਰ ਸਖਤ ਤੋ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਨੂੰ ਇਹਨਾ ਚੋਰੀ ਤੇ ਲੁੱਟਾਂ ਖੋਹਾਂ ਕਰਨ ਵਾਲਿਆ ਤੋ ਛੁਟਕਾਰਾ ਪਾ ਕੇ ਜਿਲਾ ਹੁਸ਼ਿਆਰਪੁਰ ਨੂੰ ਕਰਾਇਮ ਫਰੀ ਬਣਾਇਆ ਜਾ ਸਕੇ । ਟਾਂਡਾ ਥਾਣਾ ਵੱਲੋਂ ਉਕਤ ਕਾਰਵਾਈ ਕਰਦਿਆਂ ਹੋਇਆਂ ਹੇਠ ਲਿਖਿਆ ਮੁੱਕਦਮਾ ਦਰਜ ਕਰਨ ਉਪਰੰਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਬ੍ਰਾਮਦਗੀ ਕੀਤੀ ਹੈ ।ਇਸ ਮੁੱਕਦਮਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :
ਮੁੱਕਦਮਾ ਨੰਬਰ 208 ਮਿਤੀ 18-08-22 ਅ / ਧ 379 IPC , ਥਾਣਾ ਟਾਡਾ , ਜਿਲ੍ਹਾ ਹੁਸ਼ਿਆਰਪੁਰ
ਬਨਾਮ : - 1. ਪੁਸ਼ਪਿੰਦਰ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਕੰਧਾਲਾ ਜੱਟਾਂ , ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ।
ਬ੍ਰਾਮਦਗੀ - ਇਕ ਸਕੂਟਰੀ