ਥਾਣਾ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਚ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਜਾਰੀ

ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

ਥਾਣਾ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਚ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਜਾਰੀ

ਫ਼ਤਿਹਗੜ੍ਹ ਚੂੜੀਆਂ/ ਰਾਜੀਵ ਸੋਨੀ /
ਪੁਲਿਸ ਜਿਲ੍ਹਾ ਬਟਾਲਾ ਦੀ ਮੁਖੀ ਮੈਡਮ ਅਸ਼ਵਨੀ ਗੋਟਿਆਲ, ਐਸ ਪੀ ਡੀ ਗੁਰਪ੍ਰੀਤ ਸਿੰਘ ਅਤੇ ਸਥਾਨਕ ਡੀ ਐਸ ਪੀ ਸਵਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਫ਼ਤਿਹਗੜ੍ਹ ਚੂੜੀਆਂ ਦੇ ਥਾਣਾ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਫ਼ਤਿਹਗੜ੍ਹ ਚੂੜੀਆਂ ਪੁਲਿਸ ਵੱਲੋਂ ਜੋ ਨਸ਼ਾ ਵਿਰੋਧੀ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਆਏ ਦਿਨ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਨੂੰ ਵੱਡੀਆਂ ਪ੍ਰਾਪਤੀਆਂ ਹੋ ਰਹੀਆਂ ਹਨ। ਅੱਜ ਉਸੇ ਲੜੀ ਤਹਿਤ ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਇੱਕ ਵਿਅਕਤੀ ਨੂੰ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ। ਇਸ ਸੰਬੰਧੀ ਐਸ ਐਚ ਓ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਡੀ ਪੁਲਿਸ ਪਾਰਟੀ ਵੱਲੋਂ ਪਿੰਡ ਦਦੁਜੋਧ ਦੀ ਨਹਿਰ ਦੇ ਕੋਲ ਨਾਕੇ ਦੌਰਾਨ ਇੱਕ ਕਾਰ ਸਵਾਰ ਨੌਜਵਾਨ ਨੂੰ ਰੋਕਿਆ ਗਿਆ ਤਾਂ ਉਸ ਕੋਲੋਂ ਤਲਾਸ਼ੀ ਦੌਰਾਨ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ, ਜਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੌਰਵ ਪੁੱਤਰ ਕਿਸ਼ੋਰੀ ਲਾਲ ਵਾਸੀ ਬਟਾਲਾ ਵੱਜੋਂ ਹੋਈ। ਜਿਸ ਵਿਰੁੱਧ ਥਾਣਾ ਫ਼ਤਿਹਗੜ੍ਹ ਚੂੜੀਆਂ ਵਿਰੁੱਧ ਭਾਰਤੀ ਕਨੂੰਨੀ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।