ਬਸਤੀ ਅੰਮ੍ਰਿਤਸਰੀਆਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ: ਵਿਧਾਇਕ ਜਸਵੀਰ ਰਾਜਾ
ਬਸਤੀ ਅੰਮ੍ਰਿਤਸਰੀਆਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ: ਵਿਧਾਇਕ ਜਸਵੀਰ ਰਾਜਾ

ਅੱਡਾ ਸਰਾਂ ( ਜਸਵੀਰ ਕਾਜਲ)
ਬੀਤੇ ਕੱਲ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਸਤੀ ਅੰਮ੍ਰਿਤਸਰੀਆਂ ਦਾ ਦੌਰਾ ਕਰਦਿਆਂ ਉੱਥੋਂ ਦੇ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਜਲਦੀ ਕਰਨ ਦਾ ਭਰੋਸਾ ਦਿੱਤਾ ।
ਸ਼ਹਿਰੀ ਪ੍ਰਧਾਨ ਜਗਜੀਵਨ ਜੱਗੀ ਆਪ ਆਗੂ ਸੁਖਵਿੰਦਰ ਸਿੰਘ ਅਰੋਡ਼ਾ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਬਲਾਕ ਪ੍ਰਧਾਨ ਕੇਸ਼ਵ ਸਿੰਘ ਗੋਲਡੀ ਨਰਵਾਲ ਆਦਿ ਨਾਲ ਪਹੁੰਚੇ ਵਿਧਾਇਕ ਜਸਵੀਰ ਰਾਜਾ ਨੂੰ ਉੱਥੋਂ ਦੇ ਵਸਨੀਕਾਂ ਨੇ ਵੱਖ ਵੱਖ ਮੁਸ਼ਕਲਾਂ ਜਿਵੇਂ ਗੰਦੇ ਪਾਣੀ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਮੱਸਿਆ , ਸਟਰੀਟ ਲਾਈਟਾਂ ਦੀ ਸਮੱਸਿਆ ਸੀਵਰੇਜ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਿਸ ਦਾ ਹੱਲ ਕਰਵਾਉਣ ਦਾ ਯਕੀਨ ਦਿਵਾਉਂਦਿਆਂ ਅਤੇ ਕਿਹਾ ਕਿ ਆਮ ਆਦਮੀ ਦੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਸਰਕਾਰ ਦੇ ਹਰੇਕ ਵਿਭਾਗ ਦਾ ਕੰਮ ਬੜੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ ਇਸੇ ਤਹਿਤ ਇਹ ਵਿਕਾਸ ਕਾਰਜਾਂ ਲਈ ਵੀ ਉਨ੍ਹਾਂ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਲੈਂਦਿਆਂ ਇਨ੍ਹਾਂ ਨੂੰ ਕਰਨ ਲਈ ਇਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਜਿਸ ਦੇ ਨਤੀਜੇ ਬਹੁਤ ਹੀ ਜਲਦ ਹੀ ਸਾਹਮਣੇ ਆਉਣਗੇ । ਇਸ ਮੌਕੇ ਗੁਰਜੀਤ ਸਿੰਘ, ਕਰਤਾਰ ਸਿੰਘ, ਦਲਜਿੰਦਰ ਸਿੰਘ ,ਬਰਿਆਮ ਸਿੰਘ, ਜਸਵੀਰ ਸਿੰਘ ,ਤਰਸੇਮ ਸਿੰਘ, ਹਰਭਜਨ ਸਿੰਘ ,ਦਿਲਬਾਗ ਸਿੰਘ ਸਤਨਾਮ ਸਿੰਘ ,ਗੁਰਪਾਲ ਸਿੰਘ ਆਦਿ ਹਾਜ਼ਰ ਸਨ ।