ਮੁੱਖ ਮੰਤਰੀ ਭਗਵੰਤ ਮਾਨ ਹੁਣ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ - ਭਾਈ ਧਿਆਨ ਸਿੰਘ ਮੰਡ
ਮੁੱਖ ਮੰਤਰੀ ਭਗਵੰਤ ਮਾਨ ਹੁਣ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ - ਭਾਈ ਧਿਆਨ ਸਿੰਘ ਮੰਡ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ 28 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ 11 ਵਜੇ ਪੇਸ਼ ਹੋਣ ਲਈ ਤਲਾਬ ਕੀਤਾ ਸੀ। ਪਰ ਅਜੇ ਉਹ ਪੇਸ਼ ਨਹੀਂ ਹੋਏ ਇਸ ਤੇ ਭਾਈ ਧਿਆਨ ਸਿੰਘ ਮੰਡ ਵਲੋਂ ਇੱਕ ਹੋਰ ਮੌਕਾ ਦੇਂਦੇ ਹੋਏ ਦੁਬਾਰਾ ਤਲਬ ਕੀਤਾ ਗਿਆ।
ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੁਰਦੁਆਰਾ ਐਕਟ ਵਿਚ ਸੋਧ ਕਰਨ ਦਾ ਮਤਾ ਪਾਸ ਕਰਨ, ਸਿੱਖਾਂ ਦੇ ਦਾਹੜੇ ਦਾ ਮਜ਼ਾਕ ਉਡਾਉਣ ਅਤੇ ਗੁਰਦੁਆਰਿਆਂ ਵਿਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕਰਨ ਦੇ ਮਾਮਲਿਆਂ ਵਿਚ ਅੱਜ ਤਲਬ ਕੀਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਾ ਹੋਣ ’ਤੇ ਉਨ੍ਹਾਂ ਨੂੰ ਸਪਸ਼ਟੀਕਰਨ ਲਈ ਇਕ ਹੋਰ ਮੌਕਾ ਦਿੰਦਿਆਂ ਹੁਣ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਜਾਰੀ ਕੀਤਾ ਹੈ। ਭਾਈ ਮੰਡ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ 8 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਖੋਲ੍ਹਣ ਦੇ ਆਦੇਸ਼ ਨੂੰ ਅਣਗੌਲਿਆਂ ਕਰਨ ਸੰਬੰਧੀ ਸਤਿਥੀ ਸਪਸ਼ਟ ਕਰਨ ਦੇਣ ਦਾ ਆਦੇਸ਼ ਕੀਤਾ ਹੈ ।