8 ਫਰਵਰੀ ਨੂੰ ਧਾਲੀਵਾਲ ਅਤੇ 15 ਫਰਵਰੀ ਨੂੰ ਚੀਮਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨੇ ਦਾ ਐਲਾਨ

8 ਫਰਵਰੀ ਨੂੰ ਧਾਲੀਵਾਲ ਅਤੇ 15 ਫਰਵਰੀ ਨੂੰ ਚੀਮਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨੇ ਦਾ ਐਲਾਨ

8 ਫਰਵਰੀ ਨੂੰ ਧਾਲੀਵਾਲ ਅਤੇ 15 ਫਰਵਰੀ ਨੂੰ ਚੀਮਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨੇ ਦਾ ਐਲਾਨ
mart daar

ਅੱਡਾ ਸਰਾਂ 24 ਜਨਵਰੀ (  ਜਸਵੀਰ ਕਾਜਲ ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਬਰਾਚ ਹੁਸਿਆਰਪੁਰ ਦੀ ਮੀਟਿੰਗ ਆਲੋਵਾਲ ਵਾਟਰਬਾਕਸ ਤੇ ਹੋਈ  ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਬਤੌਰ ਇਨਲਿਸਟਮੈਂਟ ਅਤੇ ਆਊਟਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕਾ ਰੁਜਗਾਰ ਕਰਵਾਉਣ ਲਈ ਉਕਤ ਜਥੇਬੰਦੀ ਦੇ ਚੱਲ ਰਹੇ ਸੰਘਰਸ਼ ’ਤੇ ਵਿਚਾਰ ਚਰਚਾ ਕਰਨ ਉਪਰੰਤ ਜਥੇਬੰਦੀ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਹੱਲ ਕਰਵਾਉਣ ਲਈ ਭਵਿੱਖ ਵਿਚ ਵੀ ਸੰਘਰਸ਼ ਜਾਰੀ ਰੱਖਣ ਮਤਾ ਪਾਸ ਕਰਕੇ ਮਿਤੀ 14-12-2022 ਨੂੰ ਪੰਜਾਬ ਸਰਕਾਰ ਦੀ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਲਈ ਗਠਿਤ ‘ਸਬ ਕਮੇਟੀ’- ਮੈਂਬਰ- ਕਮ ਕੈਬਨਿਟ ਮੰਤਰੀਆਂ ਦੇ ਖਿਲਾਫ ਸੂਬਾ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿਚ ਜਥੇਬੰਦੀ ਦਾ ਸਾਲ 2023 ਦਾ ਕਲੰਡਰ ਜਾਰੀ ਕੀਤਾ ਗਿਆ
ਇਸ ਮੌਕੇ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਅਤੇ ਮਨਦੀਪ ਸਿੰਘ ਸੈਣੀ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਲ ਘਰਾਂ ’ਤੇ ਫੀਲਡ ਅਤੇ ਦਫਤਰਾਂ ’ਚ ਸਾਲਾਂਬੱਧੀ ਅਰਸੇ ਤੋਂ ਇਕ ਵਰਕਰ ਦੇ ਰੂਪ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੇ ਤਜਰਬੇ ਦੇ ਅਧਾਰ ’ਤੇ ਵਿਭਾਗ ’ਚ  ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ, ਨਹਿਰੀ ਪਾਣੀ ਸਪਲਾਈ ਦੇ ਬਹਾਨੇ ਨਾਲ ਬਲਾਕ ਪੱਧਰੀ ਮੈਗਾ ਪ੍ਰੋਜੈਕਟ ਲਗਾ ਕੇ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਦੇ ਨਾਂਅ ਹੇਠ ਨਿੱਜੀਕਰਨ ਦੀਆਂ ਕਾਰਪੋਰੇਟੀ  ਹਿੱਤਾਂ ਦੀ ਪੂਰਤੀ ਲਈ ਲਾਗੂ ਕੀਤੀ ਜਾ ਰਹੀਆਂ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਵਾਉਣ ਸਮੇਤ ਜਥੇਬੰਦੀ ਦੇ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ ਲਈ, ਪੰਜਾਬ ਸਰਕਾਰ ਦੀ ਗਠਿਤ ‘ਸਬ-ਕਮੇਟੀ’ ਮੈਂਬਰ- ਕਮ- ਮੰਤਰੀਆਂ ਦੇ ਖਿਲਾਫ ਸ਼ੁਰੂ ਕੀਤੇ ‘‘ਸੰਘਰਸ਼’’ ਤਹਿਤ ਮਿਤੀ 8 ਫਰਵਰੀ 2023 ਨੂੰ ਅਜਨਾਲਾ ਵਿਖੇ ਕੈਬਨਿਟ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਅੱਗੇ ਅਤੇ ਮਿਤੀ  15 ਫਰਵਰੀ 2023 ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਜਲ ਸਪਲਾਈ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ। ਜਿਸਦੀ ਤਿਆਰੀ ਸਬੰਧੀ ਸਾਰੇ ਪੰਜਾਬ ’ਚ ਜਥੇਬੰਦੀ ਵਲੋਂ ਜ਼ਿਲ੍ਹਾ ਤੇ ਬ੍ਰਾਂਚ ਪੱਧਰੀ ਮੀਟਿੰਗਾਂ ਕਰਨ ਦੇ ਨਾਲ ਵਰਕਰਾਂ ਦੇ ਘਰ-ਘਰ ਜਾ ਕੇ ਉਪਰੋਕਤ ਸੂਬਾ ਪੱਧਰੀ ਧਰਨਿਆਂ ’ਚ ਵਰਕਰ ਸਾਥੀਆਂ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਮੁਲਾਜ਼ਮ ਸਾਥੀ ਭੁਪਿੰਦਰ ਕੁਮਾਰ ਤਰਜਿੰਦਰ ਸਿੰਘ ਅਮਨਦੀਪ ਸਿੰਘ ਸੰਦੀਪ ਸੈਣੀ ਕੁਲਦੀਪ ਸਿੰਘ ਦਵਿੰਦਰ ਕੁਮਾਰ ਸੋਹਣ ਲਾਲ ਸ਼ਿਵ ਕੁਮਾਰ ਪਲਵਿੰਦਰ ਸਿੱਘ ਅਮਨਦੀਪ ਸਿੰਘ ਰਾਜ ਕੁਮਾਰ ਸੁਖਦੀਪ ਸਿੰਘ ਹਰਜੀਤ ਸਿੰਘ ਵੀ ਸੰਬੋਧਨ ਕੀਤਾ ਅਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਲਈ ਚੱਲ ਰਹੇ ਸੰਘਰਸ਼ ਪ੍ਰੋਗਰਾਮਾਂ ਵਿਚ ਵੱਧ ਚੱੜ ਕੇ ਭਾਗ ਲੈਣ ਲਈ ਐਲਾਨ ਕੀਤਾ ਗਿਆ !