ਟਾਂਡਾ ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਨੌਜਵਾਨ ਗ੍ਰਿਫਤਾਰ

ਜਿਲ੍ਹੇ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ, ਸ੍ਰੀ ਰਵਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਟਾਂਡਾ ਜੀ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਮਨਿੰਦਰ ਕੋਰ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਵੱਲੋਂ ਨਸ਼ਾ ਸਪਲਾਈ ਕਰਨ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਤੇ ਏ.ਐਸ.ਆਈ ਰਾਜੇਸ਼ ਕੁਮਾਰ, ਇੰਚਾਰਜ ਚੋਂਕੀ ਸਰਾਂ, ਥਾਣਾ 'ਡਾ ਸਮੇਤ ਪੁਲਿਸ ਪਾਰਟੀ ਵੱਲੋਂ ਜਤਿੰਦਰ ਪੁੱਤਰ ਤਰਸੇਮ ਲਾਲ ਵਾਸੀ ਚੋਟਾਲਾ, ਥਾਣਾ ਟਾਂਡਾ, ਜਿਲ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 62 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ। ਜਿਹਨਾਂ ਖਿਲਾਫ ॥੧੭੭5 &<£ ਤਹਿਤ ਵੱਖ ਵੱਖ ਮੁਕੱਦਮੇ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਣੀ ਹੈ ਕਿ ਉਹਨਾਂ ਨੇ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕੇ ਲਿਆਂਦਾ ਹੈ ਤੇ ਉਹਨਾਂ ਨਾਲ ਨਸ਼ੇ ਦੇ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਏ.ਐਸ.ਆਈ ਪਰਮਜੀਤ
ਸਿੰਘ ਵੱਲੋਂ ਸੋਰਸ ਲਗਾ ਕੇ ਮੁਕੱਦਮਾ ਨੰਬਰ 125 ਮਿਤੀ 08-06-2019 ਅ/ਧ 323,324,354- ਏ,34 ਸਾਦ, ਥਾਣਾ ਟਾਂਡਾ ਵਿੱਚ ਪੀ.ਓ ਘੋਸਿਤ ਕੀਤੇ ਗੁਰਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਤਲਵੰਡੀ ਡੱਡੀਆਂ, ਥਾਣਾ ਟਾਂਡਾ, ਜਿਲ੍ਹੇ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।