ਥਾਣਾ ਟਾਂਡਾ ਦੀ ਅਗਵਾਈ ਹੇਠ ਵੱਡੀ ਸਫਲਤਾ ਹਾਸਲ
NDPS ਐਕਟ ਦੇ ਪੀ.ਓ ਨੂੰ ਕੀਤਾ ਕਾਬੂ
ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਸ਼ਾ ਵੇਚਣ ਵਾਲੇ NDPS ਐਕਟ ਦੇ ਪੀ.ਓ ਉਪਰ ਕਾਬੂ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ, ਇੰਸਪੈਕਟਰ ਰਵਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਰਾਜੇਸ਼ ਕੁਮਾਰ, ਇੰਚਾਰਜ ਚੋਂਕੀ ਸਰਾਂ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 253 NDPS ਐਕਟ ਦੇ ਅਧੀਨ ਕੁਲਦੀਪ ਸਿੰਘ ਉਰਫ ਡੱਬੂ ਪੁੱਤਰ ਬਿੰਦਰ ਵਾਸੀ ਬਘਿਆੜੀ, ਥਾਣਾ ਟਾਡਾ, ਜਿਲ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਤਾਂ ਜੋ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।