ਥਾਣਾ ਟਾਂਡਾ ਪੁਲਿਸ ਵੱਲੋਂ 305 ਗ੍ਰਾਮ ਨਸੀਲੇ ਪਦਾਰਥ ਸਮੇਤ 01 ਗ੍ਰਿਫਤਾਰ
ਥਾਣਾ ਟਾਂਡਾ ਪੁਲਿਸ ਵੱਲੋਂ 305 ਗ੍ਰਾਮ ਨਸੀਲੇ ਪਦਾਰਥ ਸਮੇਤ 01 ਗ੍ਰਿਫਤਾਰ
ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ SSP ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਦੇ ਏਜੰਡੇ ਅਨੁਸਾਰ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੱਲ੍ਹ ਏ.ਐਸ.ਆਈ ਕੁਲਵੰਤ ਸਿੰਘ ਚੌਕੀ ਸਰਾਂ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਕਰਦੇ ਹੋਏ ਪੁਲਿਸ ਪਾਰਟੀ ਪਿੰਡ ਚੋਟਾਲਾ ਥਾਣਾ ਟਾਂਡਾ ਮੌਜੂਦ ਸੀ ਤਾਂ ਪਿੰਡ ਚੋਟਾਲਾ ਦੀ ਰਹਿਣ ਵਾਲੀ ਇੱਕ ਔਰਤ ਨੂੰ ਕਾਬੂ ਕਰਕੇ ਉਸ ਪਾਸੋਂ 305 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਤੁਰੰਤ ਮੁਕੱਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਤੇ ਇਸ ਦੋਸ਼ਣ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਪਤਾ ਕੀਤਾ ਜਾਵੇਗਾ ਕਿ ਇਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਈ ਹੈ ਅਤੇ ਕਿਥੇ ਸਪਲਾਈ ਕਰਨਾ ਸੀ ਅਤੇ ਇਸਦੀ ਪ੍ਰਾਪਰਟੀ ਦਾ ਵੀ ਤਫਤੀਸ਼ ਕੀਤੀ ਜਾ ਰਹੀ ਹੈ। ਅੱਡਾ ਸਰਾਂ (ਜਸਵੀਰ ਕਾਜਲ)