ਤਰਨਤਾਰਨ, ਅੰਮ੍ਰਿਤਸਰ 'ਚ ਕ੍ਰਿਸਮਸ ਮਨਾ ਰਹੇ ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ

ਤਰਨਤਾਰਨ, ਅੰਮ੍ਰਿਤਸਰ 'ਚ ਕ੍ਰਿਸਮਸ ਮਨਾ ਰਹੇ ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ

ਮਾਮਲਾ ਅੰਮ੍ਰਿਤਸਰ ਦੇ ਪਿੰਡ ਖਵਾਸਪੁਰ ਤਰਨਤਾਰਨ ਦਾ ਹੈ, ਜਿੱਥੇ ਈਸਾਈ ਭਾਈਚਾਰੇ ਵੱਲੋਂ ਕ੍ਰਿਸਮਿਸ ਸਬੰਧੀ ਪ੍ਰੋਗਰਾਮ ਰੱਖਿਆ ਗਿਆ ਸੀ। ਜਿੱਥੇ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਪਹੁੰਚ ਕੇ ਗੁੰਡਾਗਰਦੀ ਕੀਤੀ। ਗੁੰਡਾਗਰਦੀ ਇਸ ਹੱਦ ਤੱਕ ਵੱਧ ਗਈ ਕਿ ਸ਼ਰਾਰਤੀ ਅਨਸਰਾਂ ਨੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਉਥੇ ਹੀ ਈਸਾਈ ਭਾਈਚਾਰੇ ਦੇ ਤਿੰਨ ਨੌਜਵਾਨ ਗੰਭੀਰ ਜਖਮੀ ਹੋ ਗਏ , ਜਿਨ੍ਹਾਂ ਚੋਂ  ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨਾਂ ਦਾ ਅੰਮ੍ਰਿਤਸਰ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਮੁੱਚੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਗਲੋਬਲ ਕ੍ਰਿਸ਼ਨਾ ਐਕਸ਼ਨ ਕਮੇਟੀ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ  ਘਟਨਾ ਵਾਲੀ ਥਾਂ ਦਾ ਦੌਰਾ ਕੀਤਾ । ਭਾਈਚਾਰੇ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਪੁਲਿਸ ਪ੍ਰਸ਼ਾਸਨ ਕੋਲ ਮਾਮਲਾ ਦਰਜ ਕਰਵਾਇਆ । ਉਨ੍ਹਾਂ ਵਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਵੀ ਕੀਤੀ  ਗਈ |
ਸਥਾਨ :: ਤਰਨ ਤਾਰਨ
ਰਿਪੋਰਟ: ਗੁਰਪ੍ਰੀਤ ਸੰਧੂ