30ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਜਾਮ ਕਰਨਗੇ ਠੇਕਾ ਮੁਲਾਜ਼ਮ :- ਕੁਲਦੀਪ ਸਿੰਘ ਬੁੱਢੇਵਾਲ

30ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਜਾਮ ਕਰਨਗੇ ਠੇਕਾ ਮੁਲਾਜ਼ਮ :- ਕੁਲਦੀਪ ਸਿੰਘ ਬੁੱਢੇਵਾਲ

30ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਜਾਮ ਕਰਨਗੇ ਠੇਕਾ ਮੁਲਾਜ਼ਮ :- ਕੁਲਦੀਪ ਸਿੰਘ ਬੁੱਢੇਵਾਲ
mart daar

30ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਜਾਮ ਕਰਨਗੇ ਠੇਕਾ ਮੁਲਾਜ਼ਮ :- ਕੁਲਦੀਪ ਸਿੰਘ ਬੁੱਢੇਵਾਲ

ਹੁਸ਼ਿਆਰਪੁਰ 18ਨਵੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ ਨੰ.31) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਬਲਵਿੰਦਰ ਸਿੰਘ   ਸੁਖਵਿੰਦਰ ਸਿੰਘ ਚੁੰਬਰ ਅਤੇ ਰਜਤ ਕੁਮਾਰ ਦੀ ਪ੍ਰਧਾਨਗੀ ਹੇਠ ਪਾਂਡਵ ਤਲਾਬ ਦਸੂਹਾ ਵਿੱਖੇ ਹੋਈ। ਜਿਸ ਵਿਚ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਉਕਾਂਰ ਸਿੰਘ ਟਾਂਡਾ ਵਿਸੇਸ ਰੂਪ ਵਿੱਚ ਪਹੁੰਚੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿਚ ਪਿਛਲੇ 15-20 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ਵਿਚ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ਵਿਚ ਮਰਜ ਕਰਕੇ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਪੱਕੇ ਰੁਜਗਾਰ  ਦਾ ਪ੍ਰਬੰਧ ਕਰਨ ਦੀ ਪ੍ਰਮੁੱਖ ਮੰਗ ਦਾ ਹੱਲ ਕਰਨ ਲਈ ਜਥੇਬੰਦੀ ਮੰਗ ਕਰਦੀ ਆ ਰਹੀ ਹੈ। ਜਿਸ ਤਹਿਤ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਦੇ ਜਾਰੀ ਨੋਟੀਫਿਕੇਸ਼ਨ  ਤਹਿਤ ਮੰਤਰੀ  ਸਾਹਿਬਾਨ ਦੇ ਅਧਾਰ ਤੇ ਕੈਬਨਿਟ ‘ਸਬ-ਕਮੇਟੀ’ ਦਾ ਗਠਨ ਕੀਤਾ ਗਿਆ ਸੀ। ਕੈਬਨਿਟ ਸਬ-ਕਮੇਟੀ ਵੱਲੋਂ ਸਾਡੀ ਉਪਰੋਕਤ ਯੂਨੀਅਨ ਦੇ ਨਾਲ ਪਿਛਲੇ ਸਮੇਂ ਵਿੱਚ ਚਾਰ ਪੈਨਲਾਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਆਗੂਆਂ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵਲੋਂ ਯੂਨੀਅਨ ਦੇ ਨਾਲ ਹੋਈਆਂ ਪੈਨਲ ਮੀਟਿੰਗਾਂ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਲੰਬੇ ਤਜਰਬੇ ਨੂੰ ਅਧਾਰ ਮੰਨ ਕੇ ਇਨ੍ਹਾਂ ਵਰਕਰਾਂ ਨੂੰ ਸਬੰਧਿਤ ਵਿਭਾਗ ’ਚ ਕੰਟਰੈਕਟ ਅਧੀਨ ਲੈਕੇ ਰੈਗੂਲਰ ਕਰਨ ਦੇ ਮੰਤਵ ਲਈ ਵਿਭਾਗੀ  ਮੰਤਰੀ ਮਾਨਯੋਗ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਅਤੇ ਵਿਭਾਗ ਦੇ ਮਾਨਯੋਗ ਪ੍ਰਮੁੱਖ ਸਕੱਤਰ, ਮਾਨਯੋਗ ਵਿਭਾਗੀ ਮੁਖੀ ਜੀ ਆਦਿ ਵਿਭਾਗੀ ਅਧਿਕਾਰੀਆਂ ਨੂੰ ਪ੍ਰਪੋਜਲ (ਕੇਸ) ਤਿਆਰ ਕਰਕੇ, ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਕੋਲ ਸਮਬਿਟ ਕਰਵਾਉਣ ਦੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਸਨ। ਪ੍ਰੰਤੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਕਿਉਕਿ ਵਿਭਾਗੀ ਅਧਿਕਾਰੀਆਂ ਵੱਲੋਂ ਆਪਣੇ ਪੱਧਰ ’ਤੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਤਜਰਬੇ ਨੂੰ ਅਧਾਰ ਬਣਾ ਕੇ ਵਿਭਾਗ ਵਿੱਚ ਲਿਆਉਣ ਲਈ ‘ਲਾਰੇ ਲਗਾਓ ਅਤੇ ਡੰਗ ਟਪਾਓ’ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਆਗੂਆਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ 18ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਇਕ ਵੀ ਮੀਟਿੰਗ ਠੇਕਾ ਮੁਲਾਜ਼ਮਾਂ ਨਾਲ ਨਹੀਂ ਕੀਤੀ ਗਈ। ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਸਮੇਤ ਮੰਗ ਪੱਤਰ ਵਿੱਚ ਦਰਜ ਤਮਾਮ ਮੰਗਾਂ ਦੀ ਅਣਦੇਖੀ ਕੀਤੀ ਗਈ ਤਾਂ ਸਮੂਹ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਰੈਗੂਲਰ ਕਰਵਾਉਣ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ  30 ਨਵੰਬਰ 2023 ਨੂੰ ਪੰਜਾਬ ਵਿਚ ਇਕ ਨੈਸ਼ਨਲ ਹਾਈਵੇਅ ਜਾਮ ਪ੍ਰਦਰਸ਼ਨ ਕਰਨ ਦੇ ਉਲੀਕੇ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮ ਆਪਣੇ ਪਰਿਵਾਰਾਂ, ਬੱਚਿਆਂ ਸਮੇਤ ਸ਼ਾਮਿਲ ਹੋਣਗੇ। ਜਿਸਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ।