ਥਾਣਾ ਦੇ ਚਾਰ ਪੁਲਿਸ ਅਧਿਕਾਰੀਆਂ ’ਤੇ ਲੜਕੀ ਨੇ ਥਰਡ ਡਿਗਰੀ ਤਸ਼ੱਦਦ ਕਰਨ ਦੇ ਲਗਾਏ ਦੋਸ਼
ਜੱਜ ਦੇ ਘਰ ਹੋਈ ਚੋਰੀ ਮਾਮਲੇ ਚ ਹਿਰਾਸਤ ਵਿਚ ਲਈ ਗਈ ਪੀੜਤ ਲੜਕੀ ਦੇ ਹੱਕ ਵਿਚ ਉਤਰੇ ਕਿਸਾਨ ਆਗੂ
ਗੁਰਦਾਸਪੁਰ ਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਤੋਂ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਚੋਰਾਂ ਦੇ ਹੌਂਸਲੇ ਇੰਨੇ ਵੱਧ ਚੁੱਕੇ ਹਨ ਕਿ ਹੁਣ ਚੋਰਾਂ ਨੇ ਵੱਡੇ ਅਧਿਕਾਰੀਆਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ 'ਚ ਗੁਰਦਾਸਪੁਰ 'ਚ ਇਕ ਨਿਆਂਇਕ ਅਧਿਕਾਰੀ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਆਪਣੀ ਭਰੋਸੇਯੋਗਤਾ ਬਚਾਉਣ ਲਈ ਉਕਤ ਅਧਿਕਾਰੀ ਦੇ ਘਰ ਕੰਮ ਕਰਨ ਵਾਲੀ 23 ਸਾਲਾ ਲੜਕੀ ਨੂੰ ਸ਼ੱਕ ਦੇ ਆਧਾਰ ’ਤੇ ਹੀ ਚੁੱਕ ਲਿਆ। ਲੜਕੀ ਨੇ ਦੋਸ਼ ਲਾਇਆ ਕਿ ਥਾਣਾ ਇੰਚਾਰਜ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਦੋ ਦਿਨ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਉਸ ਉਪਰ ਅਣਮਨੁੱਖੀ ਤਸ਼ੱਦਦ ਕੀਤਾ ਹੈ ਜਿੱਸ ਤੋ ਬਾਅਦ ਇੱਕ ਕਿਸਾਨ ਜਥੇਬੰਦੀਆ ਧਿਆਨ ਵਿੱਚ ਆਇਆ ਤਾਂ ਉਹਨਾਂ ਨਿ ਲੱੜਕੀ ਨੂੰ ਇਲਾਜ਼ ਲਈ ਸਿਵਿਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਮੰਗ ਕੀਤੀ ਕਿ ਲੱੜਕੀ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਇੰਨਸਾਫ਼ ਨਾ ਮਿਲਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ
ਓਧਰ ਸਰਕਾਰੀ ਹਸਪਤਾਲ ਵਿੱਖੇ ਲੜਕੀ ਦਾ ਇਲਾਜ ਕਰ ਰਹੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਲੜਕੀ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਉਸ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਸੱਤ ਨਿਸ਼ਾਨ ਹਨ। ਲੜਕੀ ਦੀਆਂ ਅੱਖਾਂ, ਮੂੰਹ, ਪੱਟਾਂ, ਪਿੱਠ ਆਦਿ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਲੜਕੀ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ।
ਪਰ ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਲੜਕੀ ਤੋਂ ਸਿਰਫ਼ ਪੁੱਛਗਿੱਛ ਕੀਤੀ ਗਈ ਹੈ। ਫਿਲਹਾਲ ਉਸ ਨਾਲ ਕੁੱਟਮਾਰ ਦਾ ਕੋਈ ਸਬੂਤ ਨਹੀਂ ਹੈ। ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ