ਪਿੰਡ ਦਰੀਆ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 24 ਦਸੰਬਰ ਨੂੰ
ਪਿੰਡ ਦਰੀਆ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 24 ਦਸੰਬਰ ਨੂੰ
ਅੱਡਾ ਸਰਾਂ (ਜਸਵੀਰ ਕਾਜਲ)
ਕੁੱਲੀ ਬਾਬਾ ਖੁਸ਼ਦਿਲ ਸਥਾਨ ਪਿੰਡ ਦਰੀਆ ਵਿਖੇ ਸੰਤ ਬਾਬਾ ਮੱਖਣ ਸਿੰਘ ਜੀ ਦੀ ਦੇਖਰੇਖ ਹੇਠ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 24 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ
ਇਸ ਸਬੰਧੀ ਬਾਬਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਕੇ 24 ਦਸੰਬਰ ਨੂੰ ਭੋਗ ਪਾਏ ਜਾਣਗੇ 23 ਦਸੰਬਰ ਨੂੰ ਰਾਤਰੀ ਦੇ ਦੀਵਾਨਾਂ ਵਿੱਚ ਭਾਈ ਹਰਭਜਨ ਸਿੰਘ ਜੀ ਸੋਤਲੇ ਵਾਲਿਆਂ ਦਾ ਕੀਰਤਨੀ ਜੱਥਾ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਜੋੜੇਗਾ ।
24 ਦਸੰਬਰ ਭੋਗ ਉਪਰੰਤ ਸ੍ਰੀਮਾਨ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਸ਼ਾਸਤਰੀ ਹਜ਼ਾਰੇ ਵਾਲੇ ਅਤੇ ਢਾਡੀ ਭਾਈ ਨਿਰਮਲ ਸਿੰਘ ਨੂਰ ਦਾ ਜੱਥਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਸ਼ਹਾਦਤ ਸਬੰਧੀ ਇਤਿਹਾਸ ਨੂੰ ਢਾਡੀ ਵਾਰਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਜੋੜਨਗੇ।
ਇਸ ਮੌਕੇ ਨਗਰ ਕੰਧਾਲਾ ਜੱਟਾਂ, ਬਾਬਕ , ਘੋੜੇਬਾਹਾ ਅਤੇ ਦਰੀਏ ਦੀਆਂ ਸੰਗਤਾਂ ਇਸ ਸਮਾਗਮ ਵਿੱਚ ਪਹੁੰਚ ਕਰ ਵਿਸ਼ੇਸ਼ ਤੌਰ ਤੇ ਸੇਵਾ ਕਰਨਗੀਆਂ ਅਤੇ ਆਈਆਂ ਹੋਈਆਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।