2 ਜੁਲਾਈ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਜਾਣੋ ਪੰਜਾਬ ਚ ਮੌਸਮ ਦਾ ਹਾਲ

2 ਜੁਲਾਈ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
weather condition in Punjab

ਪੰਜਾਬ ‘ਚ ਬੇਸ਼ਕ ਲੋਕਾਂ ਨੂੰ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਹੁੰਮਸ ਅਜੇ  ਕਾਰਨ ਲੋਕਾਂ ਨੂੰ ਅਜੇ ਵੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ 38 ਡਿਗਰੀ ਸੈਲਸੀਅਸ ਵਾਲੀ ਗਰਮੀ ਅਜੇ ਵੀ ਬਰਕਰਾਰ ਹੈ। ਪੰਜਾਬ ਚ ਮਾਨਸੂਨ ਦੀ ਬਾਰਿਸ਼ ਲਈ 1 - 2 ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ। ਮੌਸਮ ਵਿਭਾਗ ਨੇ ਪੰਜਾਬ ਵਿੱਚ 30 ਜੂਨ ਤੱਕ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ 'ਚ 4,5 ਦਿਨਾਂ ਤੱਕ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 
ਮੀਡੀਆ ਰਿਪੋਰਟਾਂ ਦੇ ਮੁਤਾਬਿਕ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। 2 ਜੁਲਾਈ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲ ਸਕਦੀ ਹੈ। 
ਉੱਥੇ ਹੀ ਦੂਜੇ ਪਾਸੇ ਹਰਿਆਣਾ 'ਚ ਬਾਰਸ਼ ਜਾਰੀ ਹੈ। ਵੀਰਵਾਰ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਹੈ । ਇਸ ਕਾਰਨ ਸਵੇਰੇ ਦਫ਼ਤਰ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ। ਦਿੱਲੀ 'ਚ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਸੜਕਾਂ 'ਤੇ ਪਾਣੀ ਜਮ੍ਹਾ ਹੋ ਗਿਆ। ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ।