ਅਕਾਲੀ ਆਗੂਆਂ ਵੱਲੋਂ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ

ਅਕਾਲੀ ਆਗੂਆਂ ਵੱਲੋਂ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਆਗੂਆਂ ਸੁਰਜੀਤ ਸਿੰਘ ਰੱਖੜਾ, ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ।

ਅਕਾਲੀ ਆਗੂਆਂ ਵੱਲੋਂ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ
mart daar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਆਗੂਆਂ ਸੁਰਜੀਤ ਸਿੰਘ ਰੱਖੜਾ, ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਮਜੀਠੀਆ ਨਸ਼ਾ ਤਸਕਰੀ ਦੇ ਦੋਸ਼ ਹੇਠ ਦਰਜ ਕੇਸ ਤਹਿਤ ਚਾਰ ਦਿਨਾਂ ਤੋਂ ਜੇਲ੍ਹ ’ਚ ਬੰਦ ਹਨ।  ਜ਼ਿਕਰਯੋਗ ਹੈ ਕਿ ਕਰੋਨਾ ਕਾਰਨ ਕਰੀਬ ਦੋ ਸਾਲਾਂ ਤੋਂ ਪੰਜਾਬ ਦੀਆਂ ਲਗਪਗ ਸਾਰੀਆਂ ਜੇਲ੍ਹਾਂ ਵਿਚ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤਾਂ ਬੰਦ ਹਨ। ਜੇਲ੍ਹ ਦੇ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਲਾਕਾਤ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਪਰਵਾਨਗੀ ਨਾਲ ਕਰਵਾਈ ਗਈ ਹੈ। ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਬਾਕੀ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਤਾਂ ਜੇਲ੍ਹਾਂ ਵਿਚਲੇ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਨ ’ਤੇ ਲਾਈਆਂ ਪਾਬੰਦੀਆਂ ਵੀ ਹਟਾ ਦੇਣੀਆਂ ਚਾਹੀਦੀਆਂ ਹਨ। ਆਪਣੇ ਪਰਿਵਾਰਕ  ਮੈਂਬਰਾਂ ਨੂੰ ਨਾ ਮਿਲ ਸਕਣ ਕਰਕੇ ਕਈ ਕੈਦੀਆਂ ਨੂੰ ਮਾਨਸਿਕ ਪ੍ਰੇਸ਼ਾਨੀਆਂ ਵੀ ਝੱਲਣੀਆਂ ਪੈ ਰਹੀਆਂ ਹਨ। ਇਸ ਸਬੰਧੀ ਉਹ ਜਲਦੀ ਹੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਣਗੇ।