ਅੰਮ੍ਰਿਤਸਰ ਦੇ ਆਈਲੈਟਸ ਸੈਂਟਰ 'ਚ ਗੋਲੀਆਂ ਚੱਲੀਆਂ - ਸਹਿਮ ਦਾ ਮਾਹੌਲ ਬਣਿਆ
ਅੰਮ੍ਰਿਤਸਰ ( Amritsar ) ਦੇ ਪਾਸ਼ ਇਲ਼ਾਕੇ ਰਣਜੀਤ ਐਵੇਨਿਊ ( Ranjit Avenue ) ਵਿਚ ਦਿਨ-ਦਿਹਾੜੇ ਗੋਲ਼ੀ ਚੱਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ( fear in the area ) ਹੈ। ਪੁਲਿਸ ( Police ) ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਥੇ ਸਥਿਤ ਇਕ ਆਈਲੈਟਸ ਸੈਂਟਰ ਵਿਚ ਵਿਦਿਆਰਥੀਆਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਵਿਵਾਦ ਜ਼ਿਆਦਾ ਭਖ ਗਿਆ। ਨੌਬਤ ਹੱਥੋਪਾਈ ਤੱਕ ਆ ਗਈ। ਇਸ ਮਗਰੋਂ ਇਨ੍ਹਾਂ ਵਿਚੋਂ ਇਕ ਨੇ ਗੋਲ਼ੀ ਚਲਾ ਦਿੱਤੀ। ਜਿਸ ਤੋਂ ਬਾਅਦ ਸਾਰੇ ਵਿਦਿਆਰਥੀ ਉਥੋਂ ਫ਼ਰਾਰ ਹੋ ਗਏ।
ਅੰਮ੍ਰਿਤਸਰ ( Amritsar ) ਦੇ ਪਾਸ਼ ਇਲ਼ਾਕੇ ਰਣਜੀਤ ਐਵੇਨਿਊ ( Ranjit Avenue ) ਵਿਚ ਦਿਨ-ਦਿਹਾੜੇ ਗੋਲ਼ੀ ਚੱਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ( fear in the area ) ਹੈ। ਪੁਲਿਸ ( Police ) ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਥੇ ਸਥਿਤ ਇਕ ਆਈਲੈਟਸ ਸੈਂਟਰ ਵਿਚ ਵਿਦਿਆਰਥੀਆਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਵਿਵਾਦ ਜ਼ਿਆਦਾ ਭਖ ਗਿਆ। ਇਨ੍ਹਾਂ ਵਿਚੋਂ ਇਕ ਨੇ ਗੋਲ਼ੀ ਚਲਾ ਦਿੱਤੀ। ਜਿਸ ਤੋਂ ਬਾਅਦ ਸਾਰੇ ਵਿਦਿਆਰਥੀ ਉਥੋਂ ਫ਼ਰਾਰ ਹੋ ਗਏ। ਵਾਰਦਾਤ ਵਿਚ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਵਾਰਦਾਤ ਫ਼ੀਸ ਨੂੰ ਲੈ ਕੇ ਹੋਈ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਸਬੰਧੀ ਸੰਜੀਦਗੀ ਨਾਲ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਪਹਿਲਾਂ ਵੀ ਗੋਲ਼ੀ ਚੋਲ ਦੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ। ਇਸ ਕਾਰਨ ਲੋਕ ਕਾਫੀ ਪਰੇਸ਼ਾਨ ਹੁੰਦੇ ਹਨ। ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਆਏ ਦਿਨ ਹੀ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋਈ ਨੂੰ ਦੋ ਦਿਨ ਦਾ ਸਮਾਂ ਹੋਇਆ ਹੈ। ਇਸ ਗੋਲੀ ਚੱਲਣ ਦੀ ਵਾਰਦਾਤ ਕਾਰਨ ਇਲਾਕੇ ਵਿਚ ਲੋਕ ਡਰੇ ਹੋਏ ਹਨ।