ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਉਠਾਏ ਜਾ ਰਹੇ ਕਦਮ ਸ਼ਲਾਘਾਯੋਗ-ਆਪ ਆਗੂ ਆਕਾਸ਼ ਕੁਮਾਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਉਠਾਏ ਜਾ ਰਹੇ ਕਦਮ ਸ਼ਲਾਘਾਯੋਗ-ਆਪ ਆਗੂ ਆਕਾਸ਼ ਕੁਮਾਰ
                                    (ਕਰਮਜੀਤ ਜੰਬਾ) ਪੰਜਾਬ ਚ ਕੁਦਰਤੀ ਬਾਰਿਸ਼ਾਂ ਕਾਰਨ ਹੜ੍ਹ ਵਰਗੀ ਸਥਿਤੀ ਨੇ ਜਿਥੇ ਲੋਕਾਂ ਦਾ ਬੁਰਾ ਹਾਲ ਕੀਤਾ ਹੈ, ਉਥੇ ਕਿਸਾਨਾਂ ਦੀਆਂ ਫ਼ਸਲਾਂ ਵੀ ਪੂਰੀ ਤਰ੍ਹਾਂ ਬਰਬਾਦ ਹੋਈਆ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਸਾਰ ਲੈ ਰਹੇ ਹਨ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਪ ਆਗੂ ਆਕਾਸ਼ ਕੁਮਾਰ ਵੱਲੋ ਕੀਤਾ ਗਿਆ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਵੀ ਕਰ ਰਹੇ ਹਨ ਹੋ ਕੋਈ ਓਹਨਾਂ ਦੀ ਪ੍ਰਸੰਸ਼ਾ ਕਰ ਰਹੇ ਹਨ। ਇਸਦੇ ਨਾਲ ਹੀ ਹਲਕਾ ਵਿਧਾਇਕ ਸ਼ੈਰੀ ਕਲਸੀ ਵੱਲੋਂ ਵੀ ਆਪਣੇ ਤੌਰ ਤੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਮਦਦ ਕਰ ਰਹੇ ਹਨ।
                        

                    
                
                    
                
                    
                
                    
                
                    
                
                    
                
                    
                






        
        
        
        
        
        
        
        
        
        