ਸੰਤ ਬਲਵੰਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਟਾਂਡਾ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਦੀ ਨੇ ਪਹਿਲੀ ਆਧੁਨਿਕ ਤਕਨੀਕ ਨਾਲ ਲੈਸ ਸੀ ਟੀ ਸਕੈਨ ਮਸ਼ੀਨ ਦਾ ਕੀਤਾ ਉਦਘਾਟਨ
ਸੰਤ ਬਲਵੰਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਟਾਂਡਾ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਦੀ ਨੇ ਪਹਿਲੀ ਆਧੁਨਿਕ ਤਕਨੀਕ ਨਾਲ ਲੈਸ ਸੀ ਟੀ ਸਕੈਨ ਮਸ਼ੀਨ ਦਾ ਕੀਤਾ ਉਦਘਾਟਨ
ਅੱਡਾ ਸਰਾਂ ਜਸਬੀਰ ਕਾਜਲ
ਟਾਂਡਾ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਬਲਵੰਤ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਵਿੱਚ ਜਿੱਥੇ ਹੋਰ ਬਹੁਤ ਸਾਰੀਆਂ ਮੈਡੀਕਲ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਉੱਥੇ ਹੀ ਆਧੁਨਿਕ ਤਕਨੀਕ ਨਾਲ ਲੈਸ ਪਹਿਲੀ ਸੀ ਟੀ ਸਕੈਨ ਮਸ਼ੀਨ ਸਥਾਪਿਤ ਕੀਤੀ ਗਈ ਅਤੇ ਇਲਾਕੇ ਦੇ ਲੋਕਾਂ ਨੂੰ ਭੇਂਟ ਕੀਤੀ ਗਈ , ਸੰਤ ਬਾਬਾ ਗੁਰਦਿਆਲ ਸਿੰਘ ਨੇ ਇਸ ਮੌਕੇ ਦੱਸਿਆ ਡੇਢ ਕਰੋੜ ਰੁਪਏ ਦੀ ਮਦਦ ਨਾਲ ਇਸ ਸੀ ਟੀ ਸਕੈਨ ਮਸ਼ੀਨ ਨਾਲ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ,ਇਸ ਮੌਕੇ ਤੇ ਪੰਜਾਬ ਸਰਕਾਰ ਡਰੈਕਟਰ ਪਰਿਵਾਰ ਸਿਹਤ ਵਿਭਾਗ ਦੇ ਡਾ. ਰਣਜੀਤ ਸਿੰਘ ਘੋਤੜਾ ਵਿਸ਼ੇਸ਼ ਤੌਰ ਤੇ ਪਹੁੰਚ ਕਰ ਕਿਹਾ ਮੈਂ ਟਾਂਡਾ ਵਿੱਚ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸਿਹਤ ਸਹੂਲਤਾਂ ਅਤੇ ਬਹੁਤ ਹੀ ਘੱਟ ਰੇਟਾਂ ਵਿਚ ਸੇਵਾਵਾਂ ਦੀ ਬਹੁਤ ਹੀ ਸ਼ਲਾਘਾ ਕਰਦਾ ਹਾ। ,ਤੇ ਦੱਸਿਆ ਕਿ ਜੋ ਇਹ ਸੀ ਟੀ ਸਕੈਨ ਮਸ਼ੀਨ ਸਥਾਪਤ ਕੀਤੀ ਸਮੇਂ ਦੀ ਲੋੜ ਅਨੁਸਾਰ ਬਹੁਤ ਜ਼ਰੂਰੀ ਸੀ , ਇਸ ਮੌਕੇ ਟਾਂਡਾ ਸਰਕਾਰੀ ਹਸਪਤਾਲ ਦੇ ਐੱਸਐੱਮਓ ਡਾ ਪ੍ਰੀਤ ਮਹਿੰਦਰ ਸਿੰਘ ਜੀ ਸੰਤ ਬਾਬਾ ਜੋਗਾ ਸਿੰਘ ਜੀ ਰਾਮੂ ਥਿਆੜੇ ਵਾਲੇ , ਦੀਪਕ ਬਹਿਲ ਅਤੇ ਬਹੁਤ ਸਾਰੇ ਪਤਬੰਤੇ ਸੱਜਣ ਮੋਜੂਦ ਸਨ ।